ਹੈਲੀਪੋਰਟ ਬਣਨ ਨਾਲ ਹਿਮਾਚਲ ''ਚ ਸੈਰ-ਸਪਾਟੇ ਨੂੰ ਮਿਲੇਗਾ ਹੁਲਾਰਾ: CM ਸੁੱਖੂ

Tuesday, Jan 03, 2023 - 05:21 PM (IST)

ਧਰਮਸ਼ਾਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੰਗਲਵਾਰ ਨੂੰ ਕਿਹਾ ਕਿ ਸਾਰੇ ਜ਼ਿਲ੍ਹਿਆਂ 'ਚ ਹੈਲੀਪੋਰਟ ਬਣਨ ਨਾਲ ਸੂਬੇ 'ਚ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ। ਇੱਥੋਂ ਦੇ ਤਪੋਵਨ ਨੇੜੇ ਧੰਨਵਾਦ ਰੈਲੀ 'ਚ ਹਿੱਸਾ ਲੈਣ ਜਾ ਰਹੇ ਸੁੱਖੂ ਨੇ ਕਿਹਾ ਕਿ ਇਕ ਸਾਲ ਦੇ ਅੰਦਰ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਚ ਹੈਲੀਪੋਰਟ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗੜਾ-ਗੱਗਲ ਹਵਾਈ ਅੱਡੇ ਦੇ ਵਿਸਥਾਰ ਦੇ ਸਬੰਧ 'ਚ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਅਤੇ ਹੋਰ ਵਿਕਾਸ ਕਾਰਜਾਂ ਦੇ ਪ੍ਰਭਾਵਾਂ ਨੂੰ ਵਿਚਾਰਨ ਲਈ ਸਮਾਜਿਕ ਪ੍ਰਭਾਵ ਮੁਲਾਂਕਣ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਪਿਛਲੀ ਭਾਜਪਾ ਸਰਕਾਰ ਵਲੋਂ 1 ਅਪ੍ਰੈਲ, 2022 ਤੋਂ ਬਾਅਦ ਐਲਾਨੇ ਗਏ ਪ੍ਰਾਜੈਕਟਾਂ ਦੇ ਗੈਰ-ਸੂਚਿਤ ਬਾਰੇ ਸੁੱਖੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਬਿਨਾਂ ਬਜਟ ਵੰਡ ਦੇ ਨਵੇਂ ਅਦਾਰੇ ਖੋਲ੍ਹੇ ਗਏ ਸਨ।

ਉਨ੍ਹਾਂ ਕਿਹਾ ਕਿ ਪ੍ਰਾਜੈਕਟਾਂ 'ਤੇ ਮੁੜ ਵਿਚਾਰ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਬੁੱਧਵਾਰ ਤੋਂ ਸ਼ੁਰੂ ਹੋ ਰਹੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਤਿੰਨ ਦਿਨਾਂ ਸੈਸ਼ਨ ਵਿਚ ਸ਼ਾਮਲ ਹੋਣ ਲਈ ਧਰਮਸ਼ਾਲਾ 'ਚ ਹਨ। ਇਸ ਤਿੰਨ ਦਿਨਾਂ ਸੈਸ਼ਨ 'ਚ ਨਵੇਂ ਚੁਣੇ ਗਏ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ, ਸਪੀਕਰ ਦੀ ਚੋਣ ਅਤੇ ਰਾਜਪਾਲ ਦਾ ਸੰਬੋਧਨ ਸ਼ਾਮਲ ਹੈ।


Tanu

Content Editor

Related News