ਚਿਨਮਯਾਨੰਦ ਦੀ ਜ਼ਮਾਨਤ ਖਿਲਾਫ ਪੀੜਤ ਕੁੜੀ ਪੁੱਜੀ ਸੁਪਰੀਮ ਕੋਰਟ

02/20/2020 5:38:25 PM

ਲਖਨਊ—ਵਿਦਿਆਰਥਣ ਨਾਲ ਜਬਰ ਜ਼ਨਾਹ ਦੇ ਦੋਸ਼ੀ ਅਤੇ ਸਾਬਕਾ ਕੇਂਦਰੀ ਮੰਤਰੀ ਸਵਾਮੀ ਚਿਨਮਯਾਨੰਦ ਨੂੰ ਹਾਲ ਹੀ 'ਚ ਇਲਾਹਾਬਾਦ ਹਾਈਕੋਰਟ ਤੋਂ ਜ਼ਮਾਨਤ ਮਿਲੀ ਸੀ। ਜ਼ਮਾਨਤ ਤੋਂ ਬਾਅਦ ਪੀੜਤ ਵਿਦਿਆਰਥਣ ਨੇ ਸੁਪਰੀਮ ਕੋਰਟ 'ਚ ਅੱਜ ਭਾਵ ਵੀਰਵਾਰ ਪਟੀਸ਼ਨ ਦਾਇਰ ਕੀਤੀ ਗਈ ਹੈ। ਪੀੜਤਾ ਨੇ ਦੱਸਿਆ ਹੈ ਕਿ ਚਿਨਮਯਾਨੰਦ ਦੇ ਕਾਰਨ ਉਸ ਦੀ ਜਾਨ ਨੂੰ ਖਤਰਾ ਹੈ। ਪੀੜਤਾ ਦੀ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਹੁਣ ਕੋਰਟ ਇਸ ਮਾਮਲੇ ਦੀ ਸੁਣਵਾਈ 24 ਫਰਵਰੀ ਭਾਵ ਸੋਮਵਾਰ ਨੂੰ ਕਰੇਗਾ।

ਸੀਨੀਅਰ ਵਕੀਲ ਕੋਲਿਨ ਨੇ ਚੀਫ ਜਸਟਿਸ ਐੱਸ.ਏ. ਬੋਬੜੇ ਦੀ ਪ੍ਰਧਾਨਗੀ ਵਾਲੇ ਬੈਂਚ ਨੂੰ ਦੱਸਿਆ ਕਿ ਚਿਨਮਯਾਨੰਦ ਇਲਾਹਾਬਾਦ ਹਾਈਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ 'ਤੇ ਰਿਹਾਅ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਚਿਨਮਯਾਨੰਦ ਨੂੰ ਪਿਛਲੇ ਸਾਲ 20 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

 

Iqbalkaur

Content Editor

Related News