ਕੇਜਰੀਵਾਲ ਦੇ ਘਰ ਦੇ ਬਾਹਰ ਭੰਨ-ਤੋੜ ਮਾਮਲੇ ’ਚ ਦੋਸ਼ੀਆਂ ਨੂੰ ਰਾਹਤ, ਹਾਈ ਕੋਰਟ ਨੇ ਦਿੱਤੀ ਜ਼ਮਾਨਤ

Wednesday, Apr 13, 2022 - 01:54 PM (IST)

ਕੇਜਰੀਵਾਲ ਦੇ ਘਰ ਦੇ ਬਾਹਰ ਭੰਨ-ਤੋੜ ਮਾਮਲੇ ’ਚ ਦੋਸ਼ੀਆਂ ਨੂੰ ਰਾਹਤ, ਹਾਈ ਕੋਰਟ ਨੇ ਦਿੱਤੀ ਜ਼ਮਾਨਤ

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਪਿਛਲੇ ਮਹੀਨੇ ਭੰਨ-ਤੋੜ ਅਤੇ ਪ੍ਰਦਰਸ਼ਨ ਨਾਲ ਜੁੜੇ ਇਕ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ 8 ਲੋਕਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀ 14 ਦਿਨਾਂ ਤੋਂ ਹਿਰਾਸਤ ’ਚ ਹਨ ਅਤੇ ਹੁਣ ਤੱਕ ਇਕੱਠੇ ਕੀਤੇ ਗਏ ਸਬੂਤ ਇਸ ਤਰ੍ਹਾਂ ਦੇ ਹਨ ਕਿ ਇਸ ਨਾਲ ਛੇੜਛਾੜ ਨਹੀਂ ਕਰ ਸਕਦੇ। ਅਦਾਲਤ ਨੇ ਆਪਣੇ ਆਦੇਸ਼ ’ਚ ਕਿਹਾ ਕਿ ਉੱਚਿਤ ਜਾਂਚ ਲਈ ਦੋਸ਼ੀਆਂ ਨੂੰ ਨਿਆਂਇਕ ਹਿਰਾਸਤ ’ਚ ਰੱਖਿਆ ਜਾਣਾ ਜ਼ਰੂਰੀ ਨਹੀਂ ਹੈ।

ਜਸਟਿਸ ਆਸ਼ਾ ਮੈਨਨ ਨੇ ਆਪਣੇ ਆਦੇਸ਼ ’ਚ ਕਿਹਾ ਕਿ ਤਸਵੀਰਾਂ ’ਚ ਜਿਨ੍ਹਾਂ ਲੋਕਾਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ ਨੂੰ ਸਜ਼ਾ ਜ਼ਾਬਤਾ ਦੀ ਧਾਰਾ-41 ਤਹਿਤ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਉਹ ਜਾਂਚ ’ਚ ਸਹਿਯੋਗ ਵੀ ਕਰ ਰਹੇ ਹਨ। ਇਸ ਮਾਮਲੇ ’ਚ 8 ਦੋਸ਼ੀਆਂ ਨੇ ਰਾਹਤ ਦੀ ਮੰਗ ਕਰਦਿਆਂ ਹਾਈ ਕੋਰਟ ਦਾ ਰੁਖ਼ ਕੀਤਾ ਸੀ, ਕਿਉਂਕਿ ਹੇਠਲੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਸਨ। ਇਨ੍ਹਾਂ ਸਾਰੇ ਦੋਸ਼ੀਆਂ ਨੂੰ 31 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 

ਕੀ ਹੈ ਪੂਰਾ ਮਾਮਲਾ-
ਦਰਅਸਲ 30 ਮਾਰਚ ਨੂੰ ਭਾਜਪਾ ਯੁਵਾ ਮੋਰਚਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਅਤੇ ਭੰਨ-ਤੋੜ ਕੀਤੀ ਸੀ। ਭਾਜਪਾ ਨੇ ਦੋਸ਼ ਲਾਇਆ ਸੀ ਕਿ ਕੇਜਰੀਵਾਲ ਨੇ ਕਸ਼ਮੀਰੀ ਪੰਡਤਾਂ ਦੇ ਬਲੀਦਾਨ ਦਾ ਅਪਮਾਨ ਕੀਤਾ ਹੈ। ਪ੍ਰਦਰਸ਼ਨ ਦੌਰਾਨ ਕੇਜਰੀਵਾਲ ਦੇ ਰਿਹਾਇਸ਼ ਦੇ ਬਾਹਰ ਭੰਨ-ਤੋੜ ਹੋਈ ਸੀ। ਪ੍ਰਦਰਸ਼ਨਕਾਰੀਆਂ ਨੇ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਅਤੇ ਬੈਰੀਕੇਡ ਤੋੜ ਦਿੱਤੇ ਸਨ।


author

Tanu

Content Editor

Related News