ਤਜਿੰਦਰ ਬੱਗਾ ਨੂੰ ਪੰਜਾਬ ਤੇ ਹਰਿਆਣਾ HC ਤੋਂ ਰਾਹਤ, 10 ਮਈ ਤੱਕ ਗ੍ਰਿਫ਼ਤਾਰੀ 'ਤੇ ਲੱਗੀ ਰੋਕ

05/08/2022 12:00:07 AM

ਨਵੀਂ ਦਿੱਲੀ-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਜਿੰਦਰ ਪਾਲ ਸਿੰਘ ਬੱਗਾ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਵੇਂ ਆਦੇਸ਼ 'ਚ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ 'ਤੇ 10 ਮਈ ਤੱਕ ਰੋਕ ਲੱਗਾ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੱਗਾ ਦੀ ਗ੍ਰਿਫ਼ਤਾਰੀ ਵਾਰੰਟ ਦੀ ਸੁਣਵਾਈ ਤੋਂ ਬਾਅਦ ਇਹ ਫੈਸਲਾ ਲਿਆ ਹੈ। ਬੱਗਾ ਨੇ ਦੇਰ ਸ਼ਾਮ ਬੱਗਾ ਨੇ ਆਪਣੇ ਗ੍ਰਿਫ਼ਤਾਰੀ ਵਾਰੰਟ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ। ਕੋਰਟ ਨੇ ਜਸਟਿਸ ਅਨੂਪ ਚਿਤਕਾਰਾ ਦੀ ਰਿਹਾਇਸ਼ 'ਤੇ ਤੁਰੰਤ ਸੁਣਵਾਈ ਦੀ ਇਜਾਜ਼ਤ ਦਿੱਤੀ।

ਇਹ ਵੀ ਪੜ੍ਹੋ :- ਲੁੱਟ-ਖੋਹ ਦੇ ਮਾਮਲੇ ’ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਕੈਦ

ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਧੀ ਰਾਤ ਨੂੰ ਸੁਣਵਾਈ ਹੋਈ ਅਤੇ ਪਟੀਸ਼ਨ 'ਤੇ ਫੈਸਲਾ ਦਿੱਤਾ ਗਿਆ। ਦੱਸ ਦੇਈਏ ਕਿ ਪੰਜਾਬ ਪੁਲਸ ਦੀ ਹਿਰਾਸਤ ਤੋਂ ਰਿਹਾਅ ਹੋਏ ਬੱਗਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਸੀਨ। ਬੱਗਾ ਵਿਰੁੱਧ ਮੋਹਾਲੀ ਕੋਰਟ ਨੇ ਨਵਾਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਮੋਹਾਲੀ ਕੋਰਟ ਨੇ ਪੰਜਾਬ ਪੁਲਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਤੋਂ ਤਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰ ਕੋਰਟ 'ਚ ਪੇਸ਼ ਕਰਨ ਲਈ ਕਿਹਾ ਸੀ।

ਇਹ ਵੀ ਪੜ੍ਹੋ :- ਗੁਰਦੁਆਰਾ ਮੈਨੇਜਰ ਦੀ ਭੇਦਭਰੇ ਹਾਲਾਤ 'ਚ ਮੌਤ, ਪੁਲਸ ਨੇ ਕੁਝ ਹੀ ਘੰਟਿਆਂ 'ਚ ਦੋਸ਼ੀਆਂ ਨੂੰ ਕੀਤਾ ਕਾਬੂ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News