ਜੱਜ ਹੱਤਿਆਕਾਂਡ ਦੀ ਜਾਂਚ CBI ਦੇ ਹਵਾਲੇ, HC ਨੇ ਕਿਹਾ- ਸੂਬੇ ਦੇ ਸਾਰੇ ਨਿਆਂਇਕ ਅਧਿਕਾਰੀਆਂ ਨੂੰ ਸੁਰੱਖਿਆ ਦੇਵੇ ਪੁਲਸ
Tuesday, Aug 03, 2021 - 09:12 PM (IST)
ਰਾਂਚੀ - ਝਾਰਖੰਡ ਵਿੱਚ ਧਨਬਾਦ ਦੇ ਜ਼ਿਲ੍ਹੇ ਅਤੇ ਸੈਸ਼ਨ ਜੱਜ ਉੱਤਮ ਆਨੰਦ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਹੁਣ ਸੀ.ਬੀ.ਆਈ. ਕਰੇਗੀ। ਮੰਗਲਵਾਰ ਨੂੰ ਸਰਕਾਰ ਨੇ ਇਸ ਕੇਸ ਦੀ ਜਾਂਚ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਨੂੰ ਸੌਂਪ ਦਿੱਤੀ। ਇਸ ਤੋਂ ਪਹਿਲਾਂ ਰਾਜ ਪੁਲਸ ਦੀ ਐੱਸ.ਆਈ.ਟੀ. ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਇਸ ਮਾਮਲੇ ਵਿੱਚ ਹੁਣ ਤੱਕ ਦੋ ਲੋਕਾਂ ਨੂੰ ਗ੍ਰਿਫਤਾਰ ਕਰ ਜੇਲ੍ਹ ਭੇਜਿਆ ਜਾ ਚੁੱਕਿਆ ਹੈ।
ਧਨਬਾਦ ਦੇ ਏ.ਡੀ.ਜੇ. ਉੱਤਮ ਆਨੰਦ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਸ ਨੇ ਇੱਕ ਆਟੋ ਚਾਲਕ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਦੀ ਬਰੇਨ ਮੈਪਿੰਗ ਵੀ ਕੀਤੀ ਜਾਣੀ ਹੈ। ਇਸ ਮਾਮਲੇ ਨੂੰ ਲੈ ਕੇ ਝਾਰਖੰਡ ਸਰਕਾਰ ਨੇ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੀ ਸੀ। ਜਿਸ ਤੋਂ ਚੱਲਦੇ ਮੰਗਲਵਾਰ ਦੀ ਦੇਰ ਸ਼ਾਮ ਇਹ ਕੇਸ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ - ਸਿਹਤ ਮੰਤਰਾਲਾ ਦਾ ਦਾਅਵਾ, ਚਿੰਤਾ ਵਧਾ ਰਹੇ ਦੇਸ਼ ਦੇ 18 ਜ਼ਿਲ੍ਹੇ, ਕੋਰੋਨਾ ਮਾਮਲਿਆਂ 'ਚ ਹੋ ਰਿਹਾ ਵਾਧਾ
ਉੱਧਰ, ਝਾਰਖੰਡ ਹਾਈ ਕੋਰਟ ਨੇ ਏ.ਡੀ.ਜੇ. ਉੱਤਮ ਆਨੰਦ ਦੀ ਹੱਤਿਆ ਦੇ ਮਾਮਲੇ ਨੂੰ ਗੰਭੀਰਤਾ ਨੂੰ ਲੈਂਦੇ ਹੋਏ ਸੂਬਾ ਪੁਲਸ ਨੂੰ ਸਾਰੇ ਕਾਨੂੰਨੀ ਅਧਿਕਾਰੀਆਂ ਦੀ ਸੁਰੱਖਿਆ ਯਕੀਨੀ ਕਰਣ ਲਈ ਕਿਹਾ ਹੈ। ਹਾਈ ਕੋਰਟ ਨੇ ਸੂਬੇ ਦੇ ਪੁਲਸ ਡਾਇਰੈਕਟਰ ਜਨਰਲ ਨੂੰ ਆਦੇਸ਼ਿਤ ਕਰਦੇ ਹੋਏ ਕਿਹਾ ਕਿ ਉਹ ਰਾਜ ਦੇ ਸਾਰੇ ਨਿਆਂਇਕ ਅਧਿਕਾਰੀਆਂ ਦੇ ਘਰਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰੋ।
ਇਹ ਵੀ ਪੜ੍ਹੋ - ਮਹਾਰਾਸ਼ਟਰ 'ਚ ਹੜ੍ਹ ਪ੍ਰਭਾਵਿਤ ਲੋਕਾਂ ਲਈ 11,500 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਮਿਲੀ ਮਨਜ਼ੂਰੀ
ਤੁਹਾਨੂੰ ਦੱਸ ਦਈਏ ਕਿ ਬੀਤੀ 28 ਜੁਲਾਈ ਦੀ ਸਵੇਰੇ ਕਰੀਬ 5 ਵਜੇ ਧਨਬਾਦ ਵਿੱਚ ਸਵੇਰੇ ਦੀ ਸੈਰ 'ਤੇ ਨਿਕਲੇ ਏ.ਡੀ.ਜੇ. ਉੱਤਮ ਆਨੰਦ ਨੂੰ ਇੱਕ ਆਟੋ ਨੇ ਪਿੱਛਿਓ ਆਕੇ ਜ਼ੋਰਦਾਰ ਟੱਕਰ ਮਾਰੀ ਸੀ। ਇਸ ਘਟਨਾ ਵਿੱਚ ਜੱਜ ਉੱਤਮ ਆਨੰਦ ਦੀ ਮੌਤ ਹੋ ਗਈ ਸੀ। ਇਹ ਪੂਰੀ ਵਾਰਦਾਤ ਉੱਥੇ ਲੱਗੇ ਇੱਕ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋਈ ਸੀ। ਜਿਸਦੀ ਫੁਟੇਜ ਕਿਸੇ ਸਾਜਿਸ਼ ਦੇ ਵੱਲ ਇਸ਼ਾਰਾ ਕਰ ਰਹੀ ਸੀ। ਸੀ.ਸੀ.ਟੀ.ਵੀ. ਫੁਟੇਜ ਤੋਂ ਸਾਫ਼ ਲੱਗਦਾ ਹੈ ਕਿ ਜੱਜ ਉੱਤਮ ਆਨੰਦ ਨੂੰ ਜਾਣ ਬੁੱਝ ਕੇ ਆਟੋ ਨਾਲ ਟੱਕਰ ਮਾਰੀ ਗਈ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ।