ਮੋਦੀ ਵਿਰੁੱਧ ਟਿੱਪਣੀ ਲਈ ਕਾਂਗਰਸੀ ਨੇਤਾ ਪਟੇਰੀਆ ਦੀ ਜ਼ਮਾਨਤ ਦੀ ਅਰਜ਼ੀ ਰੱਦ

Friday, Jan 13, 2023 - 12:20 PM (IST)

ਮੋਦੀ ਵਿਰੁੱਧ ਟਿੱਪਣੀ ਲਈ ਕਾਂਗਰਸੀ ਨੇਤਾ ਪਟੇਰੀਆ ਦੀ ਜ਼ਮਾਨਤ ਦੀ ਅਰਜ਼ੀ ਰੱਦ

ਜਬਲਪੁਰ, (ਭਾਸ਼ਾ)- ਮੱਧ ਪ੍ਰਦੇਸ਼ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਵਾਦ-ਵਿਵਾਦ ਵਾਲੀ ਟਿੱਪਣੀ ਕਰਨ ਦੇ ਦੋਸ਼ ਹੇਠ ਪਿਛਲੇ ਮਹੀਨੇ ਗ੍ਰਿਫਤਾਰ ਕੀਤੇ ਗਏ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਰਾਜ ਮੰਤਰੀ ਰਾਜਾ ਪਟੇਰੀਆ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਪਟੇਰੀਆ ਨੇ ਪਿਛਲੇ ਸਾਲ 11 ਦਸੰਬਰ ਨੂੰ ਵਿਵਾਦ ਵਾਲੀ ਟਿੱਪਣੀ ਕੀਤੀ ਸੀ ਜਿਸ ਵਿੱਚ ਕਥਿਤ ਤੌਰ ’ਤੇ ਲੋਕਾਂ ਨੂੰ ਸੰਵਿਧਾਨ ਅਤੇ ਘੱਟ ਗਿਣਤੀਆਂ, ਦਲਿਤਾਂ ਅਤੇ ਆਦਿਵਾਸੀਆਂ ਦੇ ਭਵਿੱਖ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਜਾਨ ਤੋਂ ਮਾਰਨ ਲਈ ਤਿਆਰ ਰਹਿਣ ਲਈ ਕਿਹਾ ਗਿਆ ਸੀ।

ਜਸਟਿਸ ਸੰਜੇ ਦਿਵੇਦੀ ਦੇ ਬੈਂਚ ਨੇ ਆਪਣੇ ਹੁਕਮ ’ਚ ਕਿਹਾ ਕਿ ਪਟੀਸ਼ਨਕਰਤਾ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਲਈ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸੀ। ਪਟੇਰੀਆ ਦੀ ਜ਼ਮਾਨਤ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਰਗੇ ਉੱਚ ਅਹੁਦਿਆਂ ’ਤੇ ਕਾਬਜ਼ ਨੇਤਾਵਾਂ ਲਈ ਕਿਸੇ ਜਨਤਕ ਨੇਤਾ ਤੋਂ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੀ ਉਮੀਦ ਨਹੀਂ ਕੀਤੀ ਜਾਂਦੀ।


author

Rakesh

Content Editor

Related News