HCL ਟੈਕਨਾਲੋਜੀ ਦੇ ਕਰਮਚਾਰੀ ਦੀ ਦਫਤਰ ਦੇ ਬਾਥਰੂਮ ''ਚ ਦਿਲ ਦਾ ਦੌਰਾ ਪੈਣ ਨਾਲ ਮੌਤ

Sunday, Sep 29, 2024 - 11:47 PM (IST)

HCL ਟੈਕਨਾਲੋਜੀ ਦੇ ਕਰਮਚਾਰੀ ਦੀ ਦਫਤਰ ਦੇ ਬਾਥਰੂਮ ''ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ ’ਚ ਇਕ ਪ੍ਰਮੁੱਖ ਸੂਚਨਾ ਤਕਨਾਲੋਜੀ ਕੰਪਨੀ ਐੱਚ. ਸੀ. ਐੱਲ. ਟੈਕਨਾਲੋਜੀ ਦੇ 40 ਸਾਲਾ ਕਰਮਚਾਰੀ ਦੀ ਫਰਮ ਦੇ ਦਫਤਰ ਦੇ ਬਾਥਰੂਮ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅਧਿਕਾਰੀਆਂ ਨੇ ਐਤਵਾਰ ਨੂੰ ਇਕ ਨਿਊਜ਼ ਏਜੰਸੀ ਨੂੰ ਇਹ ਜਾਣਕਾਰੀ ਦਿੱਤੀ, ਘਟਨਾ ਸ਼ੁੱਕਰਵਾਰ ਦੀ ਦੱਸੀ ਜਾ ਰਹੀ ਹੈ। ਪੁਲਸ ਹੋਰ ਕਾਰਨਾਂ ਦੀ ਵੀ ਕਰ ਰਹੀ ਹੈ ਜਾਂਚ

ਪੁਲਸ ਅਨੁਸਾਰ ਮ੍ਰਿਤਕ ਦੀ ਪਛਾਣ ਐੱਚ. ਸੀ. ਐੱਲ. ਟੈਕਨਾਲੋਜੀ ਦੇ ਸੀਨੀਅਰ ਵਿਸ਼ਲੇਸ਼ਕ ਨਿਤਿਨ ਐਡਵਿਨ ਮਾਈਕਲ ਵਜੋਂ ਹੋਈ ਹੈ। ਸੋਨੇਗਾਂਵ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਮਿਹਾਨ ਇਲਾਕੇ ’ਚ ਕੰਪਨੀ ਦੇ ਦਫਤਰ ਦੇ ਬਾਥਰੂਮ ’ਚ ਜਾਣ ਤੋਂ ਬਾਅਦ ਕਰਮਚਾਰੀ ਬੇਹੋਸ਼ ਹੋ ਗਿਆ।

ਜਿਸ ਤੋਂ ਬਾਅਦ ਸਾਥੀ ਉਸ ਨੂੰ ਨਾਗਪੁਰ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੋਨੇਗਾਂਵ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਚਾਨਕ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਵਿਅਕਤੀ ਦੀ ਮੌਤ ਦਿਲ ਦੀ ਧੜਕਣ ਰੁਕਣ ਕਾਰਨ ਹੋਈ। ਫਿਲਹਾਲ ਪੁਲਸ ਉਸ ਦੀ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੁਲਸ ਅਨੁਸਾਰ ਮਾਇਕਲ ਦੇ ਪਰਿਵਾਰ ਵਿੱਚ ਉਸ ਦੀ ਪਤਨੀ ਅਤੇ 6 ਸਾਲ ਦਾ ਬੇਟਾ ਹੈ।


author

Inder Prajapati

Content Editor

Related News