HDFC ਬੈਂਕ ''ਚ ਨਿਕਲੀ ਭਰਤੀ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
Wednesday, Jan 22, 2025 - 11:51 AM (IST)
ਨਵੀਂ ਦਿੱਲੀ- ਬੈਂਕ 'ਚ ਅਫ਼ਸਰ ਲੇਵਲ ਅਹੁਦੇ 'ਤੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਐੱਚਡੀਐੱਫਸੀ ਬੈਂਕ ਨੇ ਪ੍ਰੋਬੇਸ਼ਨਰੀ ਅਫ਼ਸਰ (ਪੀਓ) ਦੀ ਭਰਤੀ ਕੱਢੀ ਹੈ।
ਮਹੱਤਵਪੂਰਨ ਤਾਰੀਖ਼ਾਂ
30 ਜਨਵਰੀ 2025 ਤੋਂ ਉਮੀਦਵਾਰ ਅਪਲਾਈ ਕਰ ਸਕਦੇ ਹਨ।
7 ਫਰਵਰੀ 2025 ਤੱਕ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ ਹੈ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਰੈਗੂਲਰ ਕੋਰਸ ਤੋਂ ਗਰੈਜੂਏਟ ਹੋਣਾ ਚਾਹੀਦਾ। ਨਾਲ ਹੀ ਉਮੀਦਵਾਰਾਂ ਕੋਲੋਂ 1-10 ਸਾਲ ਦਾ ਸੇਲਜ਼ ਦਾ ਅਨੁਭਵ ਵੀ ਹੋਣਾ ਜ਼ਰੂਰੀ ਹੈ।
ਉਮਰ
ਉਮੀਦਵਾਰਾਂ ਦੀ ਉਮਰ 35 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।