ਬਦਮਾਸ਼ਾਂ ਦਾ ਪਿੱਛਾ ਕਰਦਿਆਂ ਹੈੱਡ ਕਾਂਸਟੇਬਲ ਨੂੰ ਲੱਗੀ ਗੋਲ਼ੀ, ਇਲਾਜ ਦੌਰਾਨ ਆਇਆ ਹਾਰਟ ਅਟੈਕ, ਹੋਈ ਮੌਤ

01/20/2024 4:09:34 AM

ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਦੇ ਸਿਵਨੀ ਜ਼ਿਲ੍ਹੇ 'ਚ ਬਦਮਾਸ਼ਾਂ ਦਾ ਪਿੱਛਾ ਕਰਦਿਆਂ ਇਕ ਬਦਮਾਸ਼ ਵੱਲੋਂ ਚਲਾਈ ਗਈ ਗੋਲ਼ੀ ਪਿੱਛਾ ਕਰ ਰਹੇ ਹੈੱਡ ਕਾਂਸਟੇਬਲ ਦੇ ਜਾ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਰਾਕੇਸ਼ ਠਾਕੁਰ ਨੂੰ ਗੋਲ਼ੀ ਲੱਗੀ ਸੀ, ਜਿਸ ਕਾਰਨ ਉਸ ਨੂੰ ਹਸਪਤਾਲ ਲਿਜਾਣਾ ਪਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 

ਉਨ੍ਹਾਂ ਅੱਗੇ ਦੱਸਿਆ ਕਿ ਚੋਰੀ ਦੇ ਇਕ ਮਾਮਲੇ 'ਚ ਕਾਰਵਾਈ ਕਰਦੇ ਹੋਏ ਪੁਲਸ ਦੀ ਟੀਮ ਵੀਰਵਾਰ ਦੀ ਰਾਤ ਨੂੰ ਗੱਡੀ 'ਚ ਫਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਰਾਕੇਸ਼ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਦੀ ਗੱਡੀ ਨੂੰ ਜਾ ਘੇਰਿਆ, ਜਿਸ 'ਚ 4 ਨੌਜਵਾਨ ਸਵਾਰ ਸਨ। ਉਨ੍ਹਾਂ 'ਚੋਂ ਇਕ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ, ਜੋ ਕਿ ਰਾਕੇਸ਼ ਦੀ ਛਾਤੀ 'ਚ ਜਾ ਲੱਗੀ।

ਇਹ ਵੀ ਪੜ੍ਹੋ- ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਗੱਡੀ ਨਹਿਰ 'ਚ ਡਿੱਗੀ, 4 ਲੋਕਾਂ ਦੀ ਹੋਈ ਮੌਤ, 2 ਹੋਰ ਜ਼ਖਮੀ

ਇਸ ਦੌਰਾਨ ਗੋਲੀ ਚਲਾਉਣ ਵਾਲਾ ਮੁਲਜ਼ਮ ਫਰਾਰ ਹੋ ਗਿਆ, ਜਦਕਿ ਬਾਕੀ ਦੇ 3 ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ। ਜ਼ਖ਼ਮੀ ਹੋਏ ਰਾਕੇਸ਼ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੁੱਖ ਮੰਤਰੀ ਮੋਹਨ ਯਾਦਵ ਨੇ ਦੁੱਖ ਪ੍ਰਗਟ ਕੀਤਾ ਤੇ ਰਾਕੇਸ਼ ਠਾਕੁਰ ਨੂੰ ਸ਼ਹੀਦ ਦਾ ਦਰਜਾ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਸਹਾਇਤਾ ਰਾਸ਼ੀ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ- ਪੈਸੇ ਕਮਾਉਣ ਲਈ ਅਪਣਾਇਆ ShortCut, ਕਰਨ ਲੱਗਾ ਹੈਰੋਇਨ ਦੀ ਸਪਲਾਈ, NCB ਦੀ ਟੀਮ ਨੇ ਕੀਤਾ ਕਾਬੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


Harpreet SIngh

Content Editor

Related News