ਸਿਰ ’ਤੇ ਜੁੱਤੀ ਰੱਖ ਕੇ ਨੌਜਵਾਨ ਕੋਲੋਂ ਮੰਗਵਾਈ ਮੁਆਫ਼ੀ, ਮੁਲਜ਼ਮ ਗ੍ਰਿਫ਼ਤਾਰ
Monday, Jul 28, 2025 - 09:45 AM (IST)

ਸ਼ਿਵਪੁਰੀ- ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲੇ ’ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਜਨਤਕ ਥਾਂ ’ਤੇ ਲੜਾਈ ਤੋਂ ਬਾਅਦ ਇਕ ਨੌਜਵਾਨ ਨੂੰ ਕਥਿਤ ਤੌਰ ’ਤੇ ਸਿਰ ’ਤੇ ਜੁੱਤੀ ਰੱਖ ਕੇ ਮੁਆਫ਼ੀ ਮੰਗਣ ਲਈ ਕਿਹਾ ਗਿਆ। ਪੁਲਸ ਅਨੁਸਾਰ ਇਹ ਘਟਨਾ ਜ਼ਿਲੇ ਦੇ ਬੈਰਾਡ ਕਸਬੇ ’ਚ ਇਕ ਮੈਡੀਕਲ ਸਟੋਰ ਦੇ ਸਾਹਮਣੇ ਵਾਪਰੀ।
ਇਸ ਪੂਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝਾ ਹੋਇਆ ਹੈ। ਇਸ ਤੋਂ ਬਾਅਦ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਤੇ ਕਾਰਵਾਈ ਕੀਤੀ। ਬੈਰਾਡ ਪੁਲਸ ਸਟੇਸ਼ਨ ਦੇ ਇੰਚਾਰਜ ਰਵੀ ਸ਼ੰਕਰ ਕੌਸ਼ਲ ਨੇ ਕਿਹਾ ਕਿ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਮੁਲਜ਼ਮ ਛੋਟੂ ਉਰਫ਼ ਪ੍ਰਦੀਪ ਜੋ ਭਡੇਰਾ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8