ਆਯੁਸ਼ਮਾਨ ਭਾਰਤ ਯੋਜਨਾ ਤੋਂ ਵਾਂਝੇ ਲੋਕਾਂ ਲਈ ਝਾਰਖੰਡ ''ਚ ਸ਼ੁਰੂ ਹੋਵੇਗੀ ਸਿਹਤ ਸੰਭਾਲ ਯੋਜਨਾ
Wednesday, Jun 26, 2024 - 01:18 AM (IST)
ਰਾਂਚੀ - ਝਾਰਖੰਡ ਸਰਕਾਰ ਛੇਤੀ ਹੀ ਉਨ੍ਹਾਂ ਲੋਕਾਂ ਲਈ ਸਿਹਤ ਸੰਭਾਲ ਯੋਜਨਾ ਸ਼ੁਰੂ ਕਰੇਗੀ ਜੋ ਕੇਂਦਰ ਦੀ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭ ਤੋਂ ਵਾਂਝੇ ਰਹਿ ਗਏ ਹਨ। ਰਾਜ ਸਰਕਾਰ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਸਰਕਾਰ ਗਰੀਬਾਂ ਨੂੰ ਸਸਤੇ ਭਾਅ 'ਤੇ ਐਲਪੀਜੀ ਸਿਲੰਡਰ ਮੁਹੱਈਆ ਕਰਵਾਉਣ ਦੀ ਯੋਜਨਾ 'ਤੇ ਵੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਿਹਤ ਸੰਭਾਲ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ 15 ਲੱਖ ਰੁਪਏ ਤੱਕ ਦਾ ਲਾਭ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਇਨ੍ਹਾਂ ਸ਼ਕਤੀਆਂ ਦਾ ਮਾਲਕ ਹੁੰਦਾ ਹੈ ਵਿਰੋਧੀ ਧਿਰ ਦਾ ਨੇਤਾ, ਨਿਭਾਉਣੀ ਪੈਂਦੀ ਹੈ ਅਹਿਮ ਜ਼ਿੰਮੇਦਾਰੀ
ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਅਧਿਕਾਰੀਆਂ ਨੂੰ ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਯੋਜਨਾ ਨੂੰ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾ ਸਕੇ। ਸੋਰੇਨ ਨੇ ਸਿਹਤ, ਮੈਡੀਕਲ ਸਿੱਖਿਆ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਕੰਮ ਦੀ ਸਮੀਖਿਆ ਕਰਦੇ ਹੋਏ ਇਹ ਨਿਰਦੇਸ਼ ਦਿੱਤੇ। ਝਾਰਖੰਡ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਇਹ ਵੀ ਪੜ੍ਹੋ- CBI ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ, ਸੰਜੇ ਸਿੰਘ ਨੇ ਸਰਕਾਰ 'ਤੇ ਲਾਇਆ ਸਾਜ਼ਿਸ਼ ਰਚਣ ਦਾ ਦੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e