ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ

Thursday, Apr 01, 2021 - 04:47 PM (IST)

ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ

ਨਵੀਂ ਦਿੱਲੀ (ਭਾਸ਼ਾ)— ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀਰਵਾਰ ਨੂੰ ਕਿਹਾ ਕਿ ਦਿਲ ਦੀ ਬਾਈਪਾਸ ਸਰਜਰੀ ਤੋਂ ਬਾਅਦ ਉਨ੍ਹਾਂ ਦੀ ਹਾਲਤ ’ਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਡਾਕਟਰਾਂ ਅਤੇ ਦੇਖ-ਰੇਖ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਉਹ ਦੇਸ਼ ਭਰ ਅਤੇ ਵਿਦੇਸ਼ਾਂ ਤੋਂ ਨਾਗਰਿਕਾਂ ਅਤੇ ਨੇਤਾਵਾਂ ਦੇ ਸੰਦੇਸ਼ ਮਿਲ ਰਹੇ ਹਨ, ਜਿਨ੍ਹਾਂ ’ਚ ਉਨ੍ਹਾਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਗਈ ਹੈ। ਰਾਸ਼ਟਰਪਤੀ ਕੋਵਿੰਦ ਨੇ ਕਿਹਾ ਕਿ ਇਸ ਲਈ ਤੁਹਾਡੇ ਸਾਰਿਆਂ ਦਾ ਸ਼ਬਦਾਂ ਰਾਹੀਂ ਧੰਨਵਾਦ ਜ਼ਾਹਰ ਕਰਨਾ ਮੁਸ਼ਕਲ ਹੈ। 

PunjabKesari

ਇਹ ਵੀ ਪੜ੍ਹੋ: ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਏਮਜ਼ ’ਚ ਹੋਈ ‘ਬਾਈਪਾਸ ਸਰਜਰੀ’

ਜ਼ਿਕਰਯੋਗ ਹੈ ਕਿ 75 ਸਾਲਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮੰਗਲਵਾਰ ਨੂੰ ਨਵੀਂ ਦਿੱਲੀ ਸਥਿਤ ਏਮਜ਼ ਵਿਚ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ। ਰਾਸ਼ਟਰਪਤੀ ਭਵਨ ਨੇ ਟਵੀਟ ਵਿਚ ਕਿਹਾ ਗਿਆ ਹੈ ਕਿ ਬਾਈਪਾਸ ਸਰਜਰੀ ਤੋਂ ਬਾਅਦ ਮੇਰੀ ਸਥਿਤੀ ਵਿਚ ਸੁਧਾਰ ਹੋ ਰਿਹਾ ਹੈ। ਡਾਕਟਰਾਂ, ਦੇਖ-ਰੇਖ ਕਰਨ ਵਾਲਿਆਂ ਦੇ ਸਮਰਪਣ ਲਈ ਧੰਨਵਾਦ। ਦੱਸ ਦੇਈਏ ਕਿ ਬੀਤੇ ਸ਼ੁੱਕਰਵਾਰ ਦੀ ਸਵੇਰ ਨੂੰ ਸੀਨੇ ’ਚ ਪਰੇਸ਼ਾਨੀ ਕਾਰਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸਿਹਤ ਜਾਂਚ ਲਈ ਫ਼ੌਜ ਦੇ ਹਸਪਤਾਲ ਲਿਜਾਇਆ ਗਿਆ ਸੀ। 

ਇਹ ਵੀ ਪੜ੍ਹੋ: ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਸਥਿਰ, ਆਰਮੀ ਹਸਪਤਾਲ ਤੋਂ ਏਮਜ਼ ’ਚ ਰੈਫਰ


author

Tanu

Content Editor

Related News