ਕੋਰੋਨਾ ਕਾਰਨ ਦੇਸ਼ 'ਚ ਇਕ ਵਾਰ ਫਿਰ ਵਿਗੜ ਸਕਦੇ ਹਨ ਹਾਲਾਤ, ਸਿਹਤ ਮੰਤਰੀ ਨੇ ਸੂਬਿਆਂ ਨੂੰ ਕੀਤਾ ਅਲਰਟ
Wednesday, Dec 20, 2023 - 03:06 PM (IST)
ਤਿਰੂਵਨੰਤਪੁਰਮ- ਕੋਰੋਨਾ ਨੇ ਇਕ ਵਾਰ ਫਿਰ ਦੇਸ਼ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਾਵੀਆ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੇ ਨਾਲ-ਨਾਲ ਸੂਬਾ ਸਕੱਤਰ ਵੀ ਮੌਜੂਦ ਸਨ। ਇਸ ਦੌਰਾਨ ਸਾਰੇ ਸੂਬਿਆਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਕੇਰਲ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਲਾਗ ਦੇ 292 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਬੁੱਧਵਾਰ ਸਵੇਰੇ 8 ਵਜੇ ਤੱਕ ਦੇਸ਼ ਭਰ 'ਚ ਕੋਵਿਡ-19 ਦੇ ਕੁੱਲ 341 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 292 ਮਾਮਲੇ ਕੇਰਲ ਦੇ ਹਨ। ਮੰਤਰਾਲੇ ਮੁਤਾਬਕ ਸੂਬੇ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 2,041 ਹੋ ਗਈ ਹੈ।
ਇਹ ਵੀ ਪੜ੍ਹੋ- ਫਿਰ ਡਰਾਉਣ ਲੱਗਾ ਕੋਰੋਨਾ, ਨਵਾਂ ਵੈਰੀਐਂਟ ਸਾਹਮਣੇ ਆਉਣ ਮਗਰੋਂ ਕੇਂਦਰ ਨੇ ਜਾਰੀ ਕੀਤੀ ਐਡਵਾਈਜ਼ਰੀ
ਕੇਰਲ ਵਿਚ ਪਿਛਲੇ 24 ਘੰਟਿਆਂ 'ਚ ਕੋਵਿਡ-19 ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ 'ਚ ਸੂਬੇ ਵਿਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੋਈਆਂ ਮੌਤਾਂ ਦੀ ਕੁੱਲ ਗਿਣਤੀ 72,056 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ, 224 ਮਰੀਜ਼ ਲਾਗ ਮੁਕਤ ਹੋ ਗਏ ਜਾਂ ਸੂਬੇ ਤੋਂ ਬਾਹਰ ਚਲੇ ਗਏ। ਕੁੱਲ ਮਿਲਾ ਕੇ ਹੁਣ ਤੱਕ ਕੁੱਲ 68,37,203 ਮਰੀਜ਼ ਲਾਗ ਮੁਕਤ ਹੋ ਗਏ ਹਨ।
ਇਹ ਵੀ ਪੜ੍ਹੋ- ਸੰਸਦ ਦੇ ਇਤਿਹਾਸ 'ਚ ਸਭ ਤੋਂ ਵੱਡੀ ਕਾਰਵਾਈ, ਅੱਜ ਫਿਰ ਵਿਰੋਧੀ ਧਿਰ ਦੇ 49 ਮੈਂਬਰ ਮੁਅੱਤਲ
ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਮੰਗਲਵਾਰ ਨੂੰ ਕਿਹਾ ਕਿ ਕੇਰਲ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਦੇ ਬਾਵਜੂਦ, ਚਿੰਤਾ ਦਾ ਕੋਈ ਕਾਰਨ ਨਹੀਂ ਹੈ ਕਿਉਂਕਿ ਰਾਜ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੰਤਰੀ ਨੇ ਇਹ ਵੀ ਕਿਹਾ ਸੀ ਕਿ ਕੋਵਿਡ ਸੰਕਰਮਿਤ ਲੋਕਾਂ ਲਈ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕਰਨ ਅਤੇ ਹਸਪਤਾਲਾਂ ਵਿੱਚ ਵੱਖਰੇ ਵਾਰਡ, ਕਮਰੇ, ਆਕਸੀਜਨ ਬੈੱਡ, ਆਈਸੀਯੂ ਬੈੱਡ ਅਤੇ ਵੈਂਟੀਲੇਟਰਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8