ਹਰ ਤਿੰਨ ਕਿਲੋਮੀਟਰ ''ਤੇ ਕੋਵਿਡ-19 ਨਾਲ ਨਜਿੱਠਣ ਦੀ ਸਹੂਲਤ ਮੌਜੂਦ: ਹਰਸ਼ਵਰਧਨ

09/17/2020 3:50:08 PM

ਨਵੀਂ ਦਿੱਲੀ— ਸਰਕਾਰ ਨੇ ਵੀਰਵਾਰ ਯਾਨੀ ਕਿ ਅੱਜ ਰਾਜ ਸਭਾ ਵਿਚ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਦੇ ਪੁਖ਼ਤਾ ਇੰਤਜ਼ਾਮ ਹਨ ਅਤੇ ਦੇਸ਼ 'ਚ ਪ੍ਰਤੀ ਤਿੰਨ ਕਿਲੋਮੀਟਰ 'ਤੇ ਕੋਵਿਡ-19 ਵਾਇਰਸ ਨਾਲ ਨਜਿੱਠਣ ਦਾ ਕੋਈ ਨਾ ਕੋਈ ਕੇਂਦਰ ਹੈ। ਸਿਹਤ ਮੰਤਰੀ ਹਰਸ਼ਵਰਧਨ ਨੇ ਸਦਨ 'ਚ ਦੋ ਦਿਨ 'ਚ ਲੱਗਭਗ 4 ਘੰਟੇ ਤੱਕ ਕੋਰੋਨਾ ਮਹਾਮਾਰੀ ਦੀ ਸਥਿਤੀ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ 'ਤੇ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਵਿਚ ਦੇਸ਼ 'ਚ ਬੁਨਿਆਦੀ ਢਾਂਚੇ ਦਾ ਨਿਰਮਾਣ ਕਰ ਲਿਆ ਗਿਆ ਹੈ। ਲੱਗਭਗ 8 ਮਹੀਨੇ ਪਹਿਲਾਂ ਦੇਸ਼ 'ਚ ਕੋਰੋਨਾ ਵਾਇਰਸ ਨਾਲ ਨਜਿੱਠਣ ਦਾ ਕੋਈ ਇੰਤਜ਼ਾਮ ਨਹੀਂ ਸੀ ਪਰ ਸਰਕਾਰ ਦੇ ਤਾਲਮੇਲ ਜ਼ਰੀਏ ਮਹਾਮਾਰੀ ਨਾਲ ਨਜਿੱਠਣ ਲਈ ਬੁਨਿਆਦੀ ਢਾਂਚਾ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮਾਸਕ, ਵੈਂਟੀਲੇਟਰ ਅਤੇ ਪੀ. ਪੀ. ਈ. ਕਿੱਟ ਬਣਾਉਣ ਦੇ ਪਲਾਂਟ ਦੇਸ਼ ਵਿਚ ਹਨ। 

ਕੇਂਦਰੀ ਮੰਤਰੀ ਨੇ ਕਿਹਾ ਕਿ ਕੋਵਿਡ-19 ਨਾਲ ਨਜਿੱਠਣ ਲਈ ਸਰਕਾਰ ਨੇ ਜੋ ਇੰਤਜ਼ਾਮ ਕੀਤੇ ਹਨ, ਉਨ੍ਹਾਂ ਨਾਲ ਮਰੀਜ਼ਾਂ ਦੀ ਗਿਣਤੀ 'ਚ ਕਮੀ ਆਈ ਹੈ ਅਤੇ ਮੌਤ ਦਰ ਘੱਟ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਕੋਰੋਨਾ ਮਹਾਮਾਰੀ ਨਾਲ ਮੌਤ ਦਰ 1 ਫੀਸਦੀ ਤੋਂ ਵੀ ਘੱਟ 'ਤੇ ਲਿਆਉਣਾ ਹੈ। ਡਾ. ਹਰਸ਼ਵਰਧਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਸ਼ੁਰੂਆਤ 'ਚ ਦੁਨੀਆ ਭਰ ਦੇ ਮਾਹਰਾਂ ਨੇ ਭਾਰਤ 'ਚ ਅਗਸਤ-ਸਤੰਬਰ ਤੱਕ 30 ਕਰੋੜ ਕੋਰੋਨਾ ਮਰੀਜ਼ ਹੋਣ ਅਤੇ 50-60 ਲੱਖ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਸੀ।

ਇਹ ਸਰਕਾਰੀ ਦੀਆਂ ਕੋਸ਼ਿਸ਼ਾਂ ਹੀ ਹਨ ਕਿ ਇਹ ਖਦਸ਼ਾ ਖਾਰਜ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਮਹਾਮਾਰੀ ਦੇ ਇਲਾਜ ਦੀ ਵੈਕਸੀਨ ਬਣਾਉਣ ਦਾ ਕੰਮ ਤਿੰਨ ਪੜਾਵਾਂ ਵਿਚ ਚੱਲ ਰਿਹਾ ਹੈ। ਉਨ੍ਹਾਂ ਨੇ ਸਵੀਕਾਰ ਕੀਤਾ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ 'ਚ ਵੈਕਸੀਨ ਆਉਣ ਤੋਂ ਬਾਅਦ ਉਸ ਦੇ ਉਤਪਾਦਨ ਅਤੇ ਵੰਡ 'ਚ ਸਮਾਂ ਲੱਗੇਗਾ, ਇਸ ਲਈ ਮਾਸਕ ਪਹਿਨਣ, ਸੁਰੱਖਿਅਤ ਦੂਰੀ ਬਣਾਉਣ ਅਤੇ ਵਾਰ-ਵਾਰ ਹੱਥ ਧੋਣ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ।

Tanu

This news is Content Editor Tanu