ਕੇਂਦਰੀ ਸਿਹਤ ਮੰਤਰੀ ਨੇ ''ਭਾਰਤ ਜੋੜੋ ਯਾਤਰਾ'' ਨੂੰ ਲੈ ਕੇ ਰਾਹੁਲ ਗਾਂਧੀ ਨੂੰ ਲਿਖੀ ਚਿੱਠੀ, ਆਖੀ ਇਹ ਗੱਲ

Wednesday, Dec 21, 2022 - 12:45 PM (IST)

ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਭਾਜਪਾ ਸੰਸਦ ਮੈਂਬਰਾਂ ਵਲੋਂ ਜਤਾਈ ਗਈ ਕੋਵਿਡ ਸਬੰਧੀ ਚਿੰਤਾ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਚਿੱਠੀ ਲਿਖ ਕੇ 'ਭਾਰਤ ਜੋੜੋ ਯਾਤਰਾ' ਮੁਲਤਵੀ ਕਰਨ 'ਤੇ ਵਿਚਾਰ ਕਰਨ ਨੂੰ ਕਿਹਾ। ਮਾਂਡਵੀਆ ਨੇ ਰਾਹੁਲ ਅਤੇ ਗਹਿਲੋਤ ਨੂੰ ਲਿਖੀ ਚਿੱਠੀ ਵਿਚ ਦੋਹਾਂ ਨੇਤਾਵਾਂ ਤੋਂ ਭਾਰਤ ਜੋੜੋ ਯਾਤਰਾ ਵਿਚ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਾਉਣ ਦੀ ਅਪੀਲ ਕੀਤੀ ਗਈ ਹੈ।

ਸਿਹਤ ਮੰਤਰੀ ਮਾਂਡਵੀਆ ਨੇ  ਕਿਹਾ ਕਿ ਭਾਰਤ ਜੋੜੋ ਯਾਤਰਾ 'ਚ ਸ਼ਾਮਲ ਸਾਰੇ  ਲੋਕਾਂ ਨੂੰ ਮਾਸਕ ਪਹਿਨਣ ਅਤੇ ਸੈਨੇਟਾਈਜਰ ਦਾ ਇਸਤੇਮਾਲ ਕਰਨ ਨੂੰ ਕਿਹਾ ਜਾਵੇ। ਨਾਲ ਹੀ ਯਾਤਰਾ 'ਚ ਟੀਕਾਕਰਨ ਕੀਤੇ ਲੋਕ ਹੀ ਸ਼ਾਮਲ ਹੋਣ। ਚਿੱਠੀ ਵਿਚ ਕਿਹਾ ਗਿਆ ਹੈ ਕਿ ਭਾਰਤ ਜੋੜੋ ਯਾਤਰਾ ਦੌਰਾਨ ਕੋਵਿਡ ਦਿਸ਼ਾ-ਨਿਰਦੇਸ਼ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ।

PunjabKesari

ਰਾਹੁਲ ਗਾਂਧੀ ਅਤੇ ਅਸ਼ੋਕ ਗਹਿਲੋਤ ਨੂੰ ਮੰਗਲਵਾਰ ਨੂੰ ਲਿਖੀ ਚਿੱਠੀ ਵਿਚ ਮਾਂਡਵੀਆ ਨੇ ਕਿਹਾ ਕਿ ਰਾਜਸਥਾਨ ਦੇ ਤਿੰਨ ਸੰਸਦ ਮੈਂਬਰਾਂ ਪੀ. ਪੀ. ਚੌਧਰੀ, ਨਿਹਾਲ ਚੰਦ ਅਤੇ ਦੇਵਜੀ ਪਟੇਲ ਨੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਮਾਰਚ ਦੌਰਾਨ ਮਾਸਕ ਅਤੇ ਸੈਨੇਟਾਈਜਰ ਦਾ ਇਸਤੇਮਾਲ ਕਰਨ ਸਮੇਤ ਕੋਵਿਡ ਪ੍ਰੋਟੋਕਾਲ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ ਅਤੇ ਟੀਕੇ ਦੀ ਖ਼ੁਰਾਕ ਲੈਣ ਵਾਲੇ ਲੋਕਾਂ ਨੂੰ ਹੀ ਪੈਦਲ ਯਾਤਰਾ ਵਿਚ ਹਿੱਸਾ ਲੈਣ ਦੀ ਆਗਿਆ ਦਿੱਤੀ ਜਾਵੇ।


Tanu

Content Editor

Related News