ਮਹਾਰਾਸ਼ਟਰ ''ਚ ਲਗਾਤਾਰ ਵਧ ਰਹੇ ਕੋਰੋਨਾ ਦੇ ਮਾਮਲੇ, ਲਾਕਡਾਊਨ ਨੂੰ ਲੈ ਕੇ ਸਿਹਤ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ
Saturday, Dec 25, 2021 - 09:32 PM (IST)
ਨੈਸ਼ਨਲ ਡੈਸਕ-ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਸ਼ਨੀਵਾਰ ਨੂੰ ਕਿਹਾ ਕਿ ਸੂਬੇ 'ਚ ਫਿਰ ਤੋਂ ਲਾਕਡਾਊਨ ਉਸ ਵੇਲੇ ਹੀ ਲਾਇਆ ਜਾਵੇਗਾ ਜਦ ਮੈਡੀਕਲ ਆਕਸੀਜਨ ਦੀ ਰੋਜ਼ਾਨਾ ਮੰਗ 800 ਮੀਟ੍ਰਿਕ ਟਨ ਤੱਕ ਹੋਵੇਗੀ। ਸੂਬਾ ਸਰਕਾਰ ਨੇ ਇਕ ਦਿਨ ਪਹਿਲਾਂ, ਜਨਤਕ ਸਥਾਨਾਂ 'ਤੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲੱਗਾ ਦਿੱਤੀ ਗਈ ਸੀ ਅਤੇ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ 'ਚ ਤੇਜ਼ੀ ਨੂੰ ਦੇਖਦੇ ਹੋਏ ਜਨਤਕ ਪ੍ਰੋਗਰਾਮਾਂ 'ਚ ਲੋਕਾਂ ਦੀ ਗਿਣਤੀ 'ਤੇ ਪਾਬੰਦੀ ਲੱਗਾ ਦਿੱਤੀ ਸੀ।
ਇਹ ਵੀ ਪੜ੍ਹੋ : ਬੱਚਿਆਂ ਦੀ ਵੈਕਸੀਨ ਲਈ DCGI ਨੇ ਕੋਵੈਕਸੀਨ ਨੂੰ ਦਿੱਤੀ ਮਨਜ਼ੂਰੀ
ਰਾਜੇਸ਼ ਨੇ ਕਿਹਾ ਕਿ ਓਮੀਕ੍ਰੋਨ ਦੇ ਮਾਮਲੇ 'ਤੇਜ਼ੀ ਨਾਲ ਵਧ ਰਹੇ ਹਨ ਪਰ ਆਮ ਤੌਰ 'ਤੇ ਅਜਿਹੇ ਮਰੀਜ਼ਾਂ ਨੂੰ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) 'ਚ ਦਾਖਲ ਕਰਵਾਉਣ ਦੀ ਲੋੜ ਨਹੀਂ ਪੈ ਰਹੀ ਅਤੇ ਨਾ ਹੀ ਉਨ੍ਹਾਂ ਨੂੰ ਪੂਰੀ ਤਰ੍ਹਾਂ ਆਕਸੀਜਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ 'ਰਾਜ ਵਿਆਪੀ ਲਾਕਡਾਊਨ' ਉਸ ਵੇਲੇ ਹੀ ਲੱਗੇਗਾ ਜਦ ਮੈਡੀਕਲ ਆਕਸੀਜਨ ਦੀ ਮੰਗ ਵਧ ਕੇ 800 ਮੀਟ੍ਰਿਕ ਟਨ (ਰੋਜ਼ਾਨਾ) ਹੋ ਜਾਵੇਗੀ।
ਇਹ ਵੀ ਪੜ੍ਹੋ : ਫਰਾਂਸ ਦੇ ਹਸਪਤਾਲਾਂ 'ਚ ਵਧੇ ਮਰੀਜ਼, ਕ੍ਰਿਸਮਸ ਦੀਆਂ ਖ਼ੁਸ਼ੀਆਂ 'ਤੇ ਕੋਵਿਡ-19 ਦਾ ਸਾਇਆ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।