ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਸਿਹਤ ਮੰਤਰਾਲਾ ਨੇ ਦਿੱਤੀ ਚੇਤਾਵਨੀ, ਕਹੀਆਂ ਵੱਡੀਆਂ ਗੱਲਾਂ
Friday, Jul 16, 2021 - 10:31 PM (IST)
ਨੈਸ਼ਨਲ ਡੈਸਕ : ਕੋਰੋਨਾ ਦੀ ਦੂਜੀ ਲਹਿਰ ਤੋਂ ਪੂਰੀ ਤਰ੍ਹਾਂ ਛੁਟਕਾਰਾ ਨਹੀਂ ਮਿਲਿਆ ਹੈ ਕਿ ਹੁਣ ਤੀਜੀ ਲਹਿਰ ਦਾ ਵੀ ਖਤਰਾ ਮੰਡਰਾਉਣ ਲੱਗਾ ਹੈ। ਸਿਹਤ ਮੰਤਰਾਲਾ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਚੇਤਾਵਨੀ ਦਿੱਤੀ ਹੈ। ਸਿਹਤ ਮੰਤਰਾਲਾ ਨੇ ਕਿਹਾ ਕਿ ਦੁਨੀਆ ਕੋਰੋਨਾ ਦੀ ਤੀਜੀ ਲਹਿਰ ਵੱਲ ਵਧ ਰਹੀ ਹੈ। ਅਗਲੇ 100 ਤੋਂ 125 ਦਿਨ ਬਹੁਤ ਅਹਿਮ ਹੋਣ ਵਾਲੇ ਹਨ ਤੇ ਇਸ ਦੌਰਾਨ ਲੋਕਾਂ ਨੂੰ ਜਾਗਰੂਕ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ : T-20 World Cup : ਭਾਰਤ ਤੇ ਪਾਕਿਸਤਾਨ ’ਚ ਹੋਵੇਗਾ ਜ਼ਬਰਦਸਤ ਮੁਕਾਬਲਾ, ਜਾਣੋ ਕਿਹੜੀ ਟੀਮ ਕਿਸ ਗਰੁੱਪ ’ਚ
PM ਮੋਦੀ ਨੇ ਵੀ ਪ੍ਰਗਟਾਈ ਚਿੰਤਾ
ਉਥੇ ਹੀ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮਹਾਰਾਸ਼ਟਰ, ਕੇਰਲ ਸਮੇਤ 6 ਸੂਬਿਆਂ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਸੀ। ਕੋਰੋਨਾ ਨੂੰ ਲੈ ਕੇ ਹੋਈ ਸਮੀਖਿਆ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਅਸੀਂ ਸਾਰੇ ਇਕ ਬਿੰਦੂ ’ਤੇ ਹਾਂ, ਜਿਥੇ ਤੀਜੀ ਲਹਿਰ ਦਾ ਖਦਸ਼ਾ ਲਗਾਤਾਰ ਪ੍ਰਗਟ ਕੀਤਾ ਜਾ ਰਿਹਾ ਹੈ। ਮਾਹਿਰਾਂ ਵੱਲੋਂ ਗਿਰਾਵਟ ਦੇ ਰੁਝਾਨ ਕਾਰਨ ਹਾਂ-ਪੱਖੀ ਸੰਕੇਤ ਦੇਣ ਦੇ ਬਾਵਜੂਦ ਕੁਝ ਸੂਬਿਆਂ ’ਚ ਮਾਮਲਿਆਂ ਦੀ ਵਧਦੀ ਗਿਣਤੀ ਅਜੇ ਵੀ ਚਿੰਤਾਜਨਕ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ ਬੈਠਕ ’ਚ ਮੌਜੂਦ ਸੂਬਿਆਂ ਤੋਂ 80 ਫੀਸਦੀ ਮਾਮਲਿਆਂ ਦੇ ਨਾਲ-ਨਾਲ 84 ਫੀਸਦੀ ਮੌਤਾਂ ਹੋਈਆਂ ਹਨ।
ਇਹ ਵੀ ਪੜ੍ਹੋ : ਰੂਸ ’ਚ ਜਹਾਜ਼ ਦੀ ਹੋਈ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਯੂਰਪ, ਅਮਰੀਕਾ, ਬੰਗਲਾਦੇਸ਼, ਇੰਡੋਨੇਸ਼ੀਆ, ਥਾਈਲੈਂਡ ਤੇ ਕਈ ਹੋਰ ਦੇਸ਼ਾਂ ਦੇ ਮਾਮਲਿਆਂ ਦੀ ਗਿਣਤੀ ’ਚ ਵਾਧੇ ’ਤੇ ਵੀ ਚਿੰਤਾ ਜ਼ਾਹਿਰ ਕੀਤੀ ਤੇ ਕਿਹਾ ਕਿ ਸਾਨੂੰ ਤੇ ਦੁਨੀਆ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਬੈਠਕ ਦੌਰਾਨ ਦੁਹਰਾਇਆ ਕਿ ਕੋਰੋਨਾ ਖਤਮ ਨਹੀਂ ਹੋਇਆ ਹੈ ਅਤੇ ਤਾਲਾਬੰਦੀ ਤੋਂ ਬਾਅਦ ਆਉਣ ਵਾਲੇ ਕੋਰੋਨਾ ਪ੍ਰੋਟੋਕਾਲ ਦੀ ਉਲੰਘਣਾ ਦੀਆਂ ਤਸਵੀਰਾਂ ’ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਪ੍ਰੋਟੋਕਾਲ ਦੀ ਪਾਲਣਾ ਕਰਨ ਤੇ ਭੀੜ ਤੋਂ ਬਚਣ ਦੀ ਲੋੜ ’ਤੇ ਜ਼ੋਰ ਦਿੱਤਾ ਕਿਉਂਕਿ ਕਈ ਸੂਬਿਆਂ ’ਚ ਸੰਘਣੀ ਆਬਾਦੀ ਵਾਲੇ ਮਹਾਨਗਰ ਹਨ।