ਜੰਮੂ-ਕਸ਼ਮੀਰ ''ਚ ਸਿਹਤ ਕਰਮਚਾਰੀਆਂ ਦਾ ਹੱਲਾ-ਬੋਲ! ਭਰਤਪੁਰ ਹਸਪਤਾਲ ''ਚ ਕੰਮਕਾਜ ਕੀਤਾ ਠੱਪ

Wednesday, Mar 25, 2026 - 02:28 PM (IST)

ਜੰਮੂ-ਕਸ਼ਮੀਰ ''ਚ ਸਿਹਤ ਕਰਮਚਾਰੀਆਂ ਦਾ ਹੱਲਾ-ਬੋਲ! ਭਰਤਪੁਰ ਹਸਪਤਾਲ ''ਚ ਕੰਮਕਾਜ ਕੀਤਾ ਠੱਪ

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਮੈਡੀਕਲ ਐਂਪਲਾਈਜ਼ ਫੈਡਰੇਸ਼ਨ ਦੇ ਬੈਨਰ ਹੇਠ ਆਰ.ਐੱਸ. ਪੁਰਾ ਦੇ ਭਰਤਪੁਰ ਹਸਪਤਾਲ 'ਚ ਕੰਮ ਕਰਦੇ ਸਿਹਤ ਕਰਮਚਾਰੀਆਂ ਨੇ ਅੱਜ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਕਰਮਚਾਰੀਆਂ ਨੇ ਢਾਈ ਦਿਨ ਦੀ ਤਨਖਾਹ ਰੋਕੇ ਜਾਣ ਦੇ ਵਿਰੋਧ 'ਚ ਕੰਮਕਾਜ ਠੱਪ ਕਰਕੇ ਹਸਪਤਾਲ ਵਿੱਚ ਹੀ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਧਰਨੇ 'ਤੇ ਬੈਠ ਗਏ।

ਕੀ ਹੈ ਪੂਰਾ ਮਾਮਲਾ?
ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਫੈਡਰੇਸ਼ਨ ਦੇ ਆਰ.ਐੱਸ. ਪੁਰਾ ਇਕਾਈ ਦੇ ਪ੍ਰਧਾਨ ਸਰਦਾਰ ਵਿਕਰਮ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਪਹਿਲਾਂ ਰੋਸਟਰ ਡਿਊਟੀ ਦੇ ਬਦਲੇ ਕਰਮਚਾਰੀਆਂ ਨੂੰ ਢਾਈ ਦਿਨ ਦੀ ਵਾਧੂ ਤਨਖਾਹ ਦੇਣ ਦਾ ਫੈਸਲਾ ਕੀਤਾ ਸੀ। ਪਰ ਜਨਵਰੀ 2026 ਵਿੱਚ ਸਬੰਧਤ ਵਿਭਾਗ ਨੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ, ਜਿਸ ਕਾਰਨ ਕਰਮਚਾਰੀਆਂ  'ਚਭਾਰੀ ਰੋਸ ਪਾਇਆ ਜਾ ਰਿਹਾ ਹੈ।

ਕਰਮਚਾਰੀਆਂ ਦੀ ਚਿਤਾਵਨੀ
ਸਿਹਤ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਐਮਰਜੈਂਸੀ ਸੇਵਾਵਾਂ ਤੋਂ ਲੈ ਕੇ ਰੋਸਟਰ ਡਿਊਟੀ ਤੱਕ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ, ਪਰ ਫਿਰ ਵੀ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਰੁਕੀ ਹੋਈ ਤਨਖਾਹ ਬਹਾਲ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਕੰਮ 'ਤੇ ਵਾਪਸ ਨਹੀਂ ਪਰਤਣਗੇ ਅਤੇ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਪ੍ਰਦਰਸ਼ਨ ਕਾਰਨ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਰਮਚਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News