ਦਿੱਲੀ ਚਲੋ ਕਿਸਾਨ ਅੰਦੋਲਨ : ਸਰਵਣ ਸਿੰਘ ਪੰਧੇਰ ਤੋਂ ਸੁਣੋ ਕਿਸਾਨਾਂ ਦੀ ਮੌਤ ਦਾ ਸੱਚ!
Wednesday, Feb 14, 2024 - 11:38 AM (IST)

ਹਰਿਆਣਾ- ਕਿਸਾਨ ਬੁੱਧਵਾਰ ਸਵੇਰੇ ਇਕ ਵਾਰ ਮੁੜ ਆਪਣਾ 'ਚ 'ਦਿੱਲੀ ਚਲੋ' ਮਾਰਚ ਸ਼ੁਰੂ ਕਰਨ ਲਈ ਅੰਬਾਲਾ ਦਕੋਲ ਸ਼ੰਭੂ ਬਾਰਡਰ 'ਤੇ ਇਕੱਠੇ ਹੋਏ। ਇਸ ਵਿਚ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਤੋਂ ਜਦੋਂ ਪੁੱਛਿਆ ਗਿਆ ਕਿ ਕਿੰਨੇ ਕਿਸਾਨਾਂ ਦੇ ਜ਼ਖ਼ਮੀ ਅਤੇ ਸ਼ਹੀਦ ਹੋਣ ਦੀ ਖ਼ਬਰ ਹੈ ਤਾਂ ਉਨ੍ਹਾਂ ਦੱਸਿਆ ਕਿ ਸ਼ੈੱਲ ਲੱਗਣ ਨਾਲ ਸੈਂਕੜਿਆਂ ਦੇ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਆਈ ਹੈ ਪਰ ਮੌਤ ਸੰਬੰਧੀ ਸਾਡੇ ਕੋਲ ਕੋਈ ਪੁਸ਼ਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਦਾ ਸਾਨੂੰ ਬਹੁਤ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵਲੋਂ ਲੰਗਰ ਅਤੇ ਪਾਣੀ ਸਮੇਤ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਸ਼ਿਸ਼ ਕਰਾਂਗੇ ਕਿ ਟਕਰਾਅ ਤੋਂ ਬਚਿਆ ਜਾਵੇ ਅਤੇ ਸਰਕਾਰ ਸਾਨੂੰ ਰਸਤਾ ਦੇਵੇ। ਪੰਧੇਰ ਨੇ ਕਿਹਾ ਕਿ ਸਾਡੇ 'ਤੇ ਖਾਲਿਸਤਾਨ ਦਾ ਟੈਗ ਪਹਿਲਾਂ ਵੀ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨ ਸਾਡੇ ਲਈ ਕੋਈ ਏਜੰਡਾ ਨਹੀਂ ਹੈ।
ਦੱਸ ਦਈਏ ਕਿ ਕਿਸਾਨਾਂ ਦੇ 'ਦਿੱਲੀ ਚਲੋ' ਰੋਸ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ 7 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ 'ਚ ਮੋਬਾਈਲ ਇੰਟਰਨੈੱਟ ਅਤੇ ਬਲਕ ਐੱਸ.ਐੱਮ.ਐੱਸ. ਸੇਵਾਵਾਂ 'ਤੇ ਪਾਬੰਦੀ ਦੋ ਦਿਨ ਵਧਾ ਕੇ 15 ਫਰਵਰੀ ਤੱਕ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਪੁਲਸ ਨਾਲ ਝੜਪਾਂ ਤੋਂ ਬਾਅਦ ਕਈ ਕਿਸਾਨਾਂ ਦੇ ਜ਼ਖ਼ਮੀ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਹਰਿਆਣਾ ਸਰਹੱਦ ਨੇੜੇ ਸਥਿਤ ਹਸਪਤਾਲਾਂ 'ਚ ਅਲਰਟ ਜਾਰੀ ਕਰ ਦਿੱਤਾ ਹੈ। ਸਰਕਾਰੀ ਸੂਤਰਾਂ ਅਨੁਸਾਰ ਸੂਬਾ ਸਰਕਾਰ ਨੇ ਹਰਿਆਣਾ ਸਰਕਾਰ ਤੋਂ ਕਿਸਾਨਾਂ 'ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਨਾ ਸੁੱਟਣ ਦੀ ਵੀ ਮੰਗ ਕੀਤੀ ਹੈ। ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ 'ਨਿਆਂ', ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8