ਸਿੱਖ ਵਿਰੋਧੀ ਦੰਗੇ: ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਲੀ, ਜਾਣੋ ਅਗਲੀ ਤਾਰੀਖ਼
Monday, Aug 21, 2023 - 10:01 PM (IST)
ਨਵੀਂ ਦਿੱਲੀ (ਭਾਸ਼ਾ): ਦਿੱਲੀ ਦੀ ਇਕ ਅਦਾਲਤ 29 ਅਗਸਤ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਰਾਜਧਾਨੀ ਵਿਚ ਹੋਏ ਪੁਲ ਬੰਗਸ਼ ਕਤਲੇਆਮ ਨਾਲ ਸਬੰਧਤ ਕੇਸ ਦੀ ਸੁਣਵਾਈ ਕਰੇਗੀ। ਇਸ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਮੁਲਜ਼ਮ ਹਨ। ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਮਾਮਲੇ ਦੀ ਸੁਣਵਾਈ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਟਾਈਟਲਰ ਦੀ ਅਰਜ਼ੀ 'ਤੇ ਦਲੀਲਾਂ ਪੇਸ਼ ਕਰਨ ਲਈ ਸਮਾਂ ਮੰਗਿਆ ਸੀ। ਟਾਈਟਲਰ ਨੇ ਕੁਝ ਦਸਤਾਵੇਜ਼ਾਂ ਦੀ ਮੰਗ ਕੀਤੀ ਹੈ। ਸੁਣਵਾਈ ਦੌਰਾਨ ਟਾਈਟਲਰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ।
ਇਹ ਖ਼ਬਰ ਵੀ ਪੜ੍ਹੋ - ਹੜ੍ਹਾਂ 'ਤੇ ਸਿਆਸਤ ਕਰਨ ਵਾਲਿਆਂ ਨੂੰ ਕੈਬਨਿਟ ਮੰਤਰੀ ਧਾਲੀਵਾਲ ਦਾ ਠੋਕਵਾਂ ਜਵਾਬ, ਕਹੀਆਂ ਇਹ ਗੱਲਾਂ
ਜੱਜ ਨੇ ਕਿਹਾ “ਸੀਬੀਆਈ ਦੇ ਪਬਲਿਕ ਪ੍ਰੋਸੀਕਿਊਟਰ ਨੇ ਉਪਰੋਕਤ ਅਰਜ਼ੀ ਦਾ ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਮੰਗਿਆ ਹੈ। ਸੁਣਵਾਈ ਦੀ ਅਗਲੀ ਤਾਰੀਖ਼ ਤਕ ਦੋਸ਼ੀਆਂ ਦੇ ਵਕੀਲ ਨੂੰ ਦਸਤਾਵੇਜ਼ਾਂ ਦੀਆਂ ਕਾਪੀਆਂ ਉਪਲਬਧ ਕਰਵਾਈਆਂ ਜਾਣ। ਮਾਮਲੇ ਦੀ ਅਗਲੀ ਸੁਣਵਾਈ ਹੁਣ 29 ਅਗਸਤ ਨੂੰ ਹੋਵੇਗੀ।"
ਇਹ ਖ਼ਬਰ ਵੀ ਪੜ੍ਹੋ - ਭਰਾ ਨੇ ਕੈਨੇਡਾ ਬੈਠੇ ਛੋਟੇ ਵੀਰ ਨੂੰ ਵੀਡੀਓ ਭੇਜ ਕੇ ਸੁਣਾਈ ਹੱਡਬੀਤੀ ਤੇ ਫ਼ਿਰ ਚੁੱਕ ਲਿਆ ਖ਼ੌਫ਼ਨਾਕ ਕਦਮ
ਕੀ ਹੈ ਪੂਰਾ ਮਾਮਲਾ
1 ਨਵੰਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਸਿੱਖ ਅੰਗ ਰੱਖਿਅਕਾਂ ਵੱਲੋਂ ਹੱਤਿਆ ਤੋਂ ਇਕ ਦਿਨ ਬਾਅਦ, ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿਚ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਸਾਲ ਮੈਜਿਸਟ੍ਰੇਟ ਦੀ ਅਦਾਲਤ ਨੇ 26 ਜੁਲਾਈ ਨੂੰ ਇਸ ਮਾਮਲੇ ਦੀ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਟਾਈਟਲਰ ਨੂੰ 5 ਅਗਸਤ ਨੂੰ ਸੰਮਨ ਜਾਰੀ ਕੀਤਾ ਸੀ, ਜਿਸ ਵਿਚ ਪਹਿਲੀ ਵਾਰ ਸਾਬਕਾ ਕੇਂਦਰੀ ਮੰਤਰੀ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਟਾਈਟਲਰ ਨੂੰ ਸੈਸ਼ਨ ਅਦਾਲਤ ਨੇ 4 ਅਗਸਤ ਨੂੰ ਇਕ ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਰਕਮ ਦੀ ਇਕ ਜ਼ਮਾਨਤ 'ਤੇ ਅਗਾਊਂ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਉਸ 'ਤੇ ਕੁਝ ਸ਼ਰਤਾਂ ਵੀ ਲਗਾਈਆਂ ਹਨ, ਜਿਨ੍ਹਾਂ 'ਚ ਮਾਮਲੇ 'ਚ ਸਬੂਤਾਂ ਨਾਲ ਛੇੜਛਾੜ ਨਾ ਕਰਨਾ ਅਤੇ ਉਸ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਾ ਛੱਡਣਾ ਸ਼ਾਮਲ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8