PM ਮੋਦੀ ਦੀ ਸੁਰੱਖਿਆ ਮਾਮਲਾ : SC ''ਚ ਕੇਂਦਰ ਬੋਲਿਆ- ਦੋਸ਼ੀਆਂ ਨਾਲ ਚਾਹ ਪੀ ਰਹੇ ਸਨ ਪੁਲਸ ਵਾਲੇ

Friday, Jan 07, 2022 - 12:15 PM (IST)

PM ਮੋਦੀ ਦੀ ਸੁਰੱਖਿਆ ਮਾਮਲਾ : SC ''ਚ ਕੇਂਦਰ ਬੋਲਿਆ- ਦੋਸ਼ੀਆਂ ਨਾਲ ਚਾਹ ਪੀ ਰਹੇ ਸਨ ਪੁਲਸ ਵਾਲੇ

ਨਵੀਂ ਦਿੱਲੀ- ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਅਣਗਹਿਲੀ ਦੇ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ ਹੈ। ਚੀਫ਼ ਜਸਟਿਸ ਐੱਨ.ਵੀ ਰਮੰਨਾ, ਜੱਜ ਸੂਰੀਆਕਾਂਤ ਅਤੇ ਜੱਜ ਹਿਮਾ ਕੋਹਲੀ ਦੀ ਬੈਂਚ ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਦੇ ਉਸ ਐਪਲੀਕੇਸ਼ਨ 'ਤੇ ਸੁਣਵਾਈ ਕਰ ਰਹੀ ਹੈ, ਜਿਸ 'ਚ ਕਿਹਾ ਗਿਆ ਹੈ ਕਿ ਪੰਜਾਬ 'ਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਗੰਭੀਰ ਅਣਗਹਿਲੀ ਹੋਈ, ਜੋ ਕਿ ਇਕ ਗੰਭੀਰ ਮਾਮਲਾ ਹੈ। 

ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦਾ ਮਾਮਲਾ, ਗ੍ਰਹਿ ਮੰਤਰਾਲੇ ਵੱਲੋਂ 3 ਮੈਂਬਰੀ ਕਮੇਟੀ ਗਠਿਤ

ਉੱਥੇ ਹੀ ਸੁਪਰੀਮ ਕੋਰਟ 'ਚ ਸਾਲਿਸੀਟਰ ਤੁਸ਼ਾਰ ਮੇਹਤਾ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਦਾ ਕਾਫ਼ਿਲਾ ਫਲਾਈਓਵਰ 'ਤੇ ਫਸਿਆ ਹੋਇਆ ਸੀ, ਉਦੋਂ ਪੰਜਾਬ ਪੁਲਸ ਦੇ ਮੁਲਾਜ਼ਮ ਪ੍ਰਦਰਸ਼ਨ ਕਰ ਰਹੇ ਦੋਸ਼ੀਆਂ ਨਾਲ ਚਾਹ ਪੀ ਰਹੇ ਸਨ। ਸਾਲਿਸੀਟਰ ਨੇ ਕਿਹਾ ਕਿ ਰਸਤਾ ਖ਼ਾਲੀ ਕਰਵਾਉਣ ਦੀ ਜਗ੍ਹਾ ਪੁਲਸ ਮੁਲਾਜ਼ਮ ਪ੍ਰਦਰਸ਼ਨਕਾਰੀਆਂ ਨਾਲ ਹੀ ਖੜ੍ਹੇ ਨਜ਼ਰ ਆਏ। ਦੱਸਣਯੋਗ ਹੈ ਕਿ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨੂੰ ਪੰਜਾਬ 'ਚ ਇਕ ਰੈਲੀ 'ਚ ਸ਼ਾਮਲ ਹੋਏ ਬਿਨਾਂ ਹੀ ਵਾਪਸ ਦਿੱਲੀ ਪਰਤਣਾ ਪਿਆ ਸੀ। ਦਰਅਸਲ ਕਿਸਾਨਾਂ ਨੇ ਉਸ ਰਸਤੇ ਨੂੰ ਬਲਾਕ ਕੀਤਾ ਹੋਇਆ ਸੀ, ਜਿੱਥੋਂ ਪ੍ਰਧਾਨ ਮੰਤਰੀ ਨੇ ਲੰਘਣਾ ਸੀ ਅਤੇ ਕਰੀਬ 15-20 ਮਿੰਟ ਤੱਕ ਪੀ.ਐੱਮ. ਮੋਦੀ ਦਾ ਕਾਫ਼ਿਲਾ ਹੁਸੈਨੀਵਾਲਾ ਕੋਲ ਫਸਿਆ ਰਿਹਾ ਪਰ ਪੁਲਸ ਰਸਤਾ ਸਾਫ਼ ਨਹੀਂ ਕਰਵਾ ਸਕੀ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

DIsha

Content Editor

Related News