ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦੇ ਮਾਮਲੇ ''ਚ ਸੁਣਵਾਈ ਟਲੀ

Saturday, Sep 21, 2024 - 04:21 PM (IST)

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦੇ ਮਾਮਲੇ ''ਚ ਸੁਣਵਾਈ ਟਲੀ

ਸੁਲਤਾਨਪੁਰ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮਾਣਹਾਨੀ ਦੇ ਦੋਸ਼ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਦਰਜ ਕੀਤੇ ਗਏ ਮਾਮਲੇ 'ਚ ਸ਼ਨੀਵਾਰ ਨੂੰ ਇੱਥੇ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿਚ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਪਟੀਸ਼ਨਰ ਵਿਜੇ ਮਿਸ਼ਰਾ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਪਰੋਕਤ ਮਾਮਲੇ 'ਚ ਪਟੀਸ਼ਨਕਰਤਾ ਦਾ ਬਿਆਨ ਦਰਜ ਹੋਣਾ ਸੀ ਪਰ ਸ਼ਨੀਵਾਰ ਨੂੰ ਬਾਰ ਐਸੋਸੀਏਸ਼ਨ ਵਲੋਂ ਅਦਾਲਤ 'ਚ ਲਗਾਏ ਗਏ ਸਿਹਤ ਕੈਂਪ ਕਾਰਨ ਸਾਰੇ ਵਕੀਲ ਰੁਝੇ ਰਹੇ, ਜਿਸ ਕਾਰਨ ਅਦਾਲਤ 'ਚ ਕੋਈ ਕੰਮ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 1 ਅਕਤੂਬਰ ਤੱਕ ਟਾਲ ਦਿੱਤੀ ਹੈ। ਰਾਹੁਲ ਗਾਂਧੀ 'ਤੇ 2018 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਸ਼ਾਹ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦਾ ਦੋਸ਼ ਹੈ, ਇਸ ਨੂੰ ਲੈ ਕੇ ਅਗਸਤ 2018 'ਚ ਸੁਲਤਾਨਪੁਰ ਜ਼ਿਲ੍ਹੇ ਦੇ ਭਾਜਪਾ ਆਗੂ ਵਿਜੇ ਮਿਸ਼ਰਾ ਦੁਆਰਾ ਅਦਾਲਤ 'ਚ ਮਾਮਲਾ ਦਰਜ ਕਰਵਾਇਆ ਸੀ।

ਰਾਹੁਲ ਨੇ 20 ਫਰਵਰੀ 2024 ਨੂੰ ਭਾਰਤ ਜੋੜੋ ਨਿਆਂ ਯਾਤਰਾ ਦੌਰਾਨ ਅਦਾਲਤ 'ਚ ਪਹੁੰਚ ਕੇ ਆਤਮਸਮਰਪਣ ਕੀਤਾ ਸੀ, ਇਸ ਤੋਂ ਬਾਅਦ ਉਨ੍ਹਾਂ ਨੂੰ 25-25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਮਿਲ ਗਈ ਸੀ। ਇਸ ਤੋਂ ਬਾਅਦ ਅਦਾਲਤ ਵਲੋਂ ਕਈ ਵਾਰ ਨੋਟਿਸ ਜਾਰੀ ਕਰ ਕੇ ਰਾਹੁਲ ਗਾਂਧੀ ਨੂੰ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਸੀ ਪਰ ਲੋਕ ਸਭਾ ਚੋਣਾਂ ਦੌਰਾਨ ਰੁਝੇ ਹੋਣ ਕਾਰਨ ਉਹ ਅਦਾਲਤ ਨਹੀਂ ਪਹੁੰਚ ਸਕੇ ਸਨ। ਅਦਾਲਤ ਉਨ੍ਹਾਂ ਨੂੰ ਸਖ਼ਤ ਲਹਿਜੇ 'ਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਸੀ, ਜਿਸ ਤੋਂ ਬਾਅਦ 26 ਜੁਲਾਈ ਨੂੰ ਰਾਹੁਲ ਨੇ ਸੁਲਤਾਨਪੁਰ ਦੀ ਅਦਾਲਤ 'ਚ ਪਹੁੰਚ ਕੇ ਬਿਆਨ ਦਰਜ ਕਰਵਾਇਆ ਸੀ ਅਤੇ ਕਿਹਾ ਸੀ ਕਿ ਸਸਤੀ ਲੋਕਪ੍ਰਿਯਤਾ ਪਾਉਣ ਲਈ ਇਹ ਮਾਮਲਾ ਦਾਇਰ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News