ਨੈਸ਼ਨਲ ਹੈਰਾਲਡ ਮਾਮਲੇ ’ਚ 12 ਅਕਤੂਬਰ ਨੂੰ ਹੋਵੇਗੀ ਸੁਣਵਾਈ
Wednesday, Sep 23, 2026 - 03:18 AM (IST)
ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਉਹ 12 ਅਕਤੂਬਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰੇਗਾ, ਜਿਸ ਵਿਚ ਨੈਸ਼ਨਲ ਹੈਰਾਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕਾਂਗਰਸ ਨੇਤਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਨਾਂ ਖ਼ਿਲਾਫ ਦਾਖ਼ਲ ਚਾਰਜਸ਼ੀਟ ’ਤੇ ਨੋਟਿਸ ਲੈਣ ਤੋਂ ਇਨਕਾਰ ਕਰਨ ਵਾਲੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ।
ਗਾਂਧੀ ਪਰਿਵਾਰ ਦੇ ਵਕੀਲ ਵੱਲੋਂ ਤਾਰੀਖ਼ ਮੰਗਣ ਤੋਂ ਬਾਅਦ ਜਸਟਿਸ ਸਚਿਨ ਦੱਤਾ ਨੇ ਮਾਮਲੇ ਨੂੰ ਅਗਲੇ ਮਹੀਨੇ ਲਈ ਸੂਚੀਬੱਧ ਕੀਤਾ। ਈ. ਡੀ. ਦੇ ਵਕੀਲ ਨੇ ਕਿਹਾ ਕਿ ਇਹ ਮਾਮਲਾ ਜ਼ਰੂਰੀ ਹੈ ਅਤੇ ਕਾਂਗਰਸ ਨੇਤਾ ਵਾਰ-ਵਾਰ ਸੁਣਵਾਈ ਮੁਲਤਵੀ ਕਰਨ ਦੀ ਮੰਗ ਕਰ ਰਹੇ ਹਨ।
