ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ SC ਦੀ ਤਲਖ ਟਿੱਪਣੀ, ਨਾਲ ਹੀ ਈ. ਡੀ. ਨੂੰ ਪੁੱਛਿਆ ਇਹ ਸਵਾਲ
Tuesday, Oct 17, 2023 - 10:33 AM (IST)
ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਪਟੀਸ਼ਨ ’ਤੇ ਸੋਮਵਾਰ ਵੀ ਸੁਣਵਾਈ ਪੂਰੀ ਨਹੀਂ ਹੋ ਸਕੀ। ਹੁਣ ਇਸ ਮਾਮਲੇ ਦੀ ਸੁਣਵਾਈ ਮੰਗਲਵਾਰ ਹੋਵੇਗੀ। ਸੁਪਰੀਮ ਕੋਰਟ ’ਚ ਸੁਣਵਾਈ ਦੌਰਾਨ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐੱਸ. ਵੀ. ਐੱਨ. ਭੱਟੀ ਦੀ ਬੈਂਚ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐੱਸ. ਵੀ. ਰਾਜੂ ਨੇ ਕਈ ਸਵਾਲ ਉਠਾਏ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ ਨੂੰ ਵੀ ਅਣਮਿੱਥੇ ਸਮੇਂ ਲਈ ਜੇਲ੍ਹ ’ਚ ਨਹੀਂ ਰੱਖਿਆ ਜਾ ਸਕਦਾ।
ਇਹ ਵੀ ਪੜ੍ਹੋ : ਕੇਜਰੀਵਾਲ ਨੇ PM ਮੋਦੀ 'ਤੇ ਲਗਾਇਆ ਝੂਠੇ ਮਾਮਲਿਆਂ 'ਚ ਫਸਾਉਣ ਦਾ ਦੋਸ਼
ਰਾਜੂ ਨੇ ਸੁਪਰੀਮ ਕੋਰਟ ’ਚ ਦਲੀਲਾਂ ਪੇਸ਼ ਕਰਦਿਆਂ ਕਿਹਾ ਕਿ ਆਬਕਾਰੀ ਨੀਤੀ ਘਪਲੇ ’ਚ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਮੰਗਲਵਾਰ ਇਹ ਸਪੱਸ਼ਟ ਹੋ ਜਾਵੇਗਾ ਕਿ ਆਮ ਆਦਮੀ ਪਾਰਟੀ ਅਤੇ ਮਨੀਸ਼ ਸਿਸੋਦੀਆ ’ਤੇ ਬਰਾਬਰ ਦੋਸ਼ ਹਨ ਜਾਂ ਵੱਖ-ਵੱਖ। ਸਿਸੋਦੀਆ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀਆਂ ਦਲੀਲਾਂ ਸੁਣਦੇ ਹੋਏ ਬੈਂਚ ਨੇ 4 ਅਕਤੂਬਰ ਨੂੰ ਈ. ਡੀ. ਨੂੰ ਪੁੱਛਿਆ ਸੀ ਕਿ ਜਦੋਂ ਉਸ ਵੱਲੋਂ ਦਰਜ ਕੀਤੇ ਮਾਮਲੇ ਮੁਤਾਬਕ ਘਪਲਾ ਪਾਰਟੀ ਨੂੰ ਫਾਇਦਾ ਪਹੁੰਚਾਉਣ ਲਈ ਹੋਇਆ ਸੀ ਤਾਂ ਫਿਰ ‘ਆਪ’ ਨੂੰ ਮੁਲਜ਼ਮ ਕਿਉਂ ਨਹੀਂ ਬਣਾਇਆ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8