ਮਹਾਤਮਾ ਗਾਂਧੀ ਦੇ ਪੜਪੋਤੇ ਦੀ ਪਟੀਸ਼ਨ ''ਤੇ ਸੁਪਰੀਮ ਕੋਰਟ ਇਕ ਅਪ੍ਰੈਲ ਕਰੇਗਾ ਸੁਣਵਾਈ

03/25/2022 3:04:44 PM

ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਗੁਜਰਾਤ ਦੇ ਸਾਬਰਮਤੀ ਆਸ਼ਰਮ ਦੇ ਮੁੜ ਵਿਕਾਸ ਨਾਲ ਜੁੜੇ ਇਕ ਮਾਮਲੇ 'ਚ ਮਹਾਤਮਾ ਗਾਂਧੀ ਦੇ ਪੜਪੋਤੇ ਤੁਸ਼ਾਰ ਅਰੁਣ ਗਾਂਧੀ ਦੀ ਪਟੀਸ਼ਨ 'ਤੇ ਇਕ ਅਪ੍ਰੈਲ ਨੂੰ ਸੁਣਵਾਈ ਕਰੇਗਾ। ਚੀਫ਼ ਜਸਟਿਸ ਐੱਨ.ਵੀ. ਰਮੰਨਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਸ਼ੁੱਕਰਵਾਰ ਨੂੰ ਪਟੀਸ਼ਨਕਰਤਾ ਦੇ ਵਕੀਲ ਇੰਦਰਾ ਜੈਸਿੰਘ ਦੇ ਜਲਦੀ ਸੁਣਵਾਈ ਦੀ ਅਰਜ਼ੀ ਸਵੀਕਾਰ ਕਰਦੇ ਹੋਏ ਮਾਮਲੇ ਨੂੰ ਇਕ ਅਪ੍ਰੈਲ ਲਈ ਸੂਚੀਬੱਧ ਕਰਨ ਦਾ ਨਿਰਦੇਸ਼ ਦਿੱਤਾ। ਸੀਨੀਅਰ ਵਕੀਲ ਇੰਦਰਾ ਜੈਸਿੰਘ ਨੇ ਵਿਸ਼ੇਸ਼ ਜ਼ਿਕਰ ਦੌਰਾਨ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਮੁੜ ਨਿਰਮਾਣ ਕੰਮ ਹੋ ਜਾਵੇਗਾ। ਲਿਹਾਜਾ ਗੁਜਾਰਤ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਇਸ ਪਟੀਸ਼ਨ 'ਤੇ ਜਲਦ ਸੁਣਵਾਈ ਦੀ ਜ਼ਰੂਰਤ ਹੈ।

ਪਟੀਸ਼ਨ 'ਚ ਇਹ ਦਾਅਵਾ ਕਰਦੇ ਹੋਏ ਸੂਬਾ ਸਰਕਾਰ ਦੀ ਮੁੜ ਵਿਕਾਸ ਯੋਜਨਾ 'ਤੇ ਰੋਕ ਲਗਾਉਣ ਦੀ ਗੁਹਾਰ ਲਗਾਈ ਗਈ ਹੈ, ਜਿਸ ਤਰ੍ਹਾਂ ਨਾਲ ਯੋਜਨਾ ਬਣਾਈ ਗਈ ਹੈ, ਉਸ ਨਾਲ ਆਸ਼ਰਮ ਦੇ ਪ੍ਰਚੀਨ ਰੂਪ 'ਤੇ ਉਲਟ ਪ੍ਰਭਾਵ ਪਵੇਗਾ। ਸੁਪਰੀਮ ਕੋਰਟ ਦੇ ਸਾਹਮਣੇ ਜੈਸਿੰਘ ਨੇ ਕਿਹਾ,''ਨਿਰਮਾਣ ਕੰਮ ਸ਼ੁਰੂ ਹੋ ਜਾਵੇਗਾ। ਇਸ ਮਾਮਲੇ 'ਚ ਵਰਚੁਅਲ ਸੁਣਵਾਈ ਦੀ ਜ਼ਰੂਰਤ ਹੈ।'' ਚੀਫ ਜਸਟਿਸ ਦੇ ਸੀਨੀਅਰ ਵਕੀਲ ਦੀ ਇਸ ਅਰਜ਼ੀ ਨੂੰ ਸਵੀਕਾਰ ਕਰਦੇ ਹੋਏ ਵਰਚੁਅਲ ਸੁਣਵਾਈ ਦੇ ਦਿਨ ਇਸ ਮਾਮਲੇ ਨੂੰ ਸੂਚੀਬੱਧ ਕਰਨ ਦਾ ਨਿਰਦੇਸ਼ ਦਿੱਤਾ। ਮਹਾਤਮਾ ਗਾਂਧੀ ਦੇ ਪੜਪੋਤੇ ਨੇ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ ਤੁਸ਼ਾਰ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪਟੀਸ਼ਨ 'ਚ ਗੁਜਰਾਤ ਸਰਕਾਰ ਦੀ ਮੁੜ ਵਿਕਾਸ ਯੋਜਨਾ 'ਚ ਕਈ ਕਮੀਆਂ ਦੱਸਦੇ ਹੋਏ ਉਸ 'ਤੇ ਤੁਰੰਤ ਰੋਕ ਲਗਾਉਣ ਦੀ ਗੁਹਾਰ ਕੀਤੀ ਗਈ ਹੈ।


DIsha

Content Editor

Related News