ਪੰਚਕੂਲਾ ਦੰਗੇ: ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ ਤੋਂ ਹਟਾਈ ਗਈ ਦੇਸ਼ਧ੍ਰੋਹ ਦੀ ਧਾਰਾ

11/02/2019 12:26:30 PM

ਚੰਡੀਗੜ੍ਹ—ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਸਮੇਤ ਨਿਆਂਇਕ ਹਿਰਾਸਤ 'ਚ ਚੱਲ ਰਹੇ ਸਾਰੇ ਦੋਸ਼ੀਆਂ ਨੂੰ ਅੱਜ ਭਾਵ ਸ਼ਨੀਵਾਰ ਵੀਡੀਓ ਕਾਨਫਰੈਂਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੰਚਕੂਲ ਹਿੰਸਾ ਮਾਮਲੇ ਸੰਬੰਧੀ ਸੁਣਵਾਈ ਕਰਦੇ ਹੋਏ ਦੇਸ਼ਧ੍ਰੋਹ ਦੀ ਧਾਰਾ ਹਟਾ ਦਿੱਤੀ ਹੈ ਅਤੇ ਸਾਰੇ ਦੋਸ਼ੀਆਂ 'ਤੇ ਦੋਸ਼ ਕੀਤੇ ਜਾ ਚੁੱਕੇ ਹਨ।

ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਪੰਚਕੂਲਾ 'ਚ ਹੋਏ ਦੰਗਿਆਂ ਦੇ ਮਾਮਲੇ 'ਚ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ 'ਤੇ ਸੁਣਵਾਈ ਚੱਲ ਰਹੀ ਹੈ। ਐਡੀਸ਼ਨਲ ਸੈਸ਼ਨ ਜੱਜ ਸੰਜੈ ਸੰਧੀਰ ਦੀ ਅਦਾਲਤ 'ਚ ਅੱਜ ਸੁਣਵਾਈ ਹੋਈ ਹੈ। ਦੱਸ ਦੇਈਏ ਕਿ ਹਨੀਪ੍ਰੀਤ ਸਾਧਵੀਂ ਯੌਨ ਸ਼ੋਸ਼ਣ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਕੀਤੇ ਜਾਣ ਤੋਂ ਪੰਚਕੂਲਾ 'ਚ ਹਿੰਸਾ ਭੜਕਾਉਣ ਅਤੇ ਦੇਸ਼ ਧ੍ਰੋਹ ਮਾਮਲੇ ਦੀ ਦੋਸ਼ੀ ਹੈ।


Iqbalkaur

Content Editor

Related News