ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਕੇਸ ਦੀ ਸੁਣਵਾਈ ਟਲੀ, ਅਗਲੀ ਤਾਰੀਖ਼ 18 ਜੂਨ

06/07/2024 11:09:11 AM

ਸੁਲਤਾਨਪੁਰ- ਕੇਂਦਰੀ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਬਿਆਨ ਦੇਣ ਦੇ ਦੋਸ਼ ਹੇਠ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਸੰਸਦ/ਵਿਧਾਇਕ ਅਦਾਲਤ ਦੀ ਸੁਣਵਾਈ ਸ਼ੁੱਕਰਵਾਰ ਨੂੰ ਮੁਲਤਵੀ ਕਰ ਦਿੱਤੀ ਗਈ। ਇਹ ਜਾਣਕਾਰੀ ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿਵਲ ਵਕੀਲ ਦੇ ਦਿਹਾਂਤ ਕਾਰਨ ਸ਼ੁੱਕਰਵਾਰ ਨੂੰ ਅਦਾਲਤ 'ਚ ਸੋਗ ਸਭਾ ਰੱਖੀ ਗਈ ਅਤੇ ਰਾਹੁਲ ਗਾਂਧੀ ਦੇ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਗਈ। ਹੁਣ ਸੁਣਵਾਈ 18 ਜੂਨ ਨੂੰ ਹੋਵੇਗੀ। ਰਾਹੁਲ ਗਾਂਧੀ ਮਾਨਹਾਨੀ ਮਾਮਲੇ 'ਚ ਫਰਵਰੀ ਮਹੀਨੇ ਅਦਾਲਤ 'ਚ ਪੇਸ਼ ਹੋਏ ਸਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।

ਦੱਸ ਦੇਈਏ ਕਿ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਇਕ ਇਸ਼ਤਿਹਾਰ ਵਿਚ ਸੂਬੇ ਦੀ ਉਸ ਵੇਲੇ ਦੀ ਭਾਜਪਾ ਸਰਕਾਰ 'ਤੇ 2019-2023 ਦੇ ਸ਼ਾਸਨਕਾਲ ਦੌਰਾਨ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ 'ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ। ਅਦਾਲਤ ਨੇ ਇਸ ਮਾਮਲੇ ਵਿਚ ਇਕ ਜੂਨ ਨੂੰ ਸਿੱਧਰਮਈਆ ਅਤੇ ਸ਼ਿਵਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਸੀ। ਮਾਮਲੇ ਵਿਚ ਰਾਹੁਲ ਗਾਂਧੀ ਨੂੰ 7 ਜੂਨ ਨੂੰ ਅਦਾਲਤ ਵਿਚ ਪੇਸ਼ ਹੋਣ ਨੂੰ ਕਿਹਾ ਸੀ। ਭਾਜਪਾ ਨੇ ਇਹ ਦੋਸ਼ ਲਾਉਂਦੇ ਹੋਏ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ ਕਿ ਇਨ੍ਹਾਂ ਕਾਂਗਰਸ ਨੇਤਾਵਾਂ ਨੇ ਉਸ ਵੇਲੇ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਸਮੇਤ ਭਾਜਪਾ ਨੇਤਾਵਾਂ ਖ਼ਿਲਾਫ਼ ਝੂਠੇ ਇਸ਼ਤਿਹਾਰ ਦਿੱਤੇ। 


Tanu

Content Editor

Related News