ਕ੍ਰਿਸ਼ਨ ਜਨਮ ਭੂਮੀ-ਸ਼ਾਹੀ ਈਦਗਾਹ ਮਾਮਲੇ ਦੀ ਸੁਣਵਾਈ ਮੁਲਤਵੀ

Thursday, Jan 18, 2024 - 11:42 AM (IST)

ਕ੍ਰਿਸ਼ਨ ਜਨਮ ਭੂਮੀ-ਸ਼ਾਹੀ ਈਦਗਾਹ ਮਾਮਲੇ ਦੀ ਸੁਣਵਾਈ ਮੁਲਤਵੀ

ਪ੍ਰਯਾਗਰਾਜ- ਇਲਾਹਾਬਾਦ ਹਾਈ ਕੋਰਟ ਨੇ ਮਥੁਰਾ ਦੀ ਕ੍ਰਿਸ਼ਨ ਜਨਮ ਭੂਮੀ-ਸ਼ਾਹੀ ਈਦਗਾਹ ਮਾਮਲੇ ਦੀ ਸੁਣਵਾਈ ਬੁੱਧਵਾਰ ਮੁਲਤਵੀ ਕਰ ਦਿੱਤੀ। ਮੁਸਲਿਮ ਪੱਖ ਵੱਲੋਂ ਕੇਸ ਨੂੰ ਬਰਕਰਾਰ ਰੱਖਣ ਸਬੰਧੀ ਦਾਇਰ ਅਰਜ਼ੀ ਦਾ ਜਵਾਬ ਦੇਣ ਲਈ ਹਿੰਦੂ ਪੱਖ ਨੂੰ ਸਮਾ ਦਿੱਤਾ ਗਿਆ ਹੈ | ਬੁੱਧਵਾਰ ਜਦੋਂ ਇਸ ਕੇਸ ਦੀ ਸੁਣਵਾਈ ਸ਼ੁਰੂ ਹੋਈ ਤਾਂ ਐਡਵੋਕੇਟ ਕਮਿਸ਼ਨਰ ਦੀ ਨਿਯੁਕਤੀ ਸਬੰਧੀ ਹਾਈ ਕੋਰਟ ਦੇ 14 ਦਸੰਬਰ 2023 ਦੇ ਹੁਕਮਾਂ ’ਤੇ ਰੋਕ ਲਾਉਣ ਵਾਲੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਅਦਾਲਤ ਵਿੱਚ ਪੇਸ਼ ਕੀਤੀ ਗਈ।
ਜਸਟਿਸ ਮਯੰਕ ਕੁਮਾਰ ਜੈਨ ਨੇ ਕਿਹਾ ਕਿ ਮੁਕੱਦਮੇ ਨੂੰ ਕਾਇਮ ਰੱਖਣ ਲਈ ਅਰਜ਼ੀ ਦਾਇਰ ਕੀਤੀ ਜਾਣੀ ਚਾਹੀਦੀ ਹੈ। ਇੱਕ ਰਸਮੀ ਹੁਕਮ ਉਨ੍ਹਾਂ ਦੇ ਚੈਂਬਰ ਵਿੱਚ ਦਾਇਰ ਕੀਤਾ ਜਾਏ ਜਿਸ ਵਿੱਚ ਸੁਣਵਾਈ ਦੀ ਅਗਲੀ ਤਰੀਕ ਤੈਅ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Aarti dhillon

Content Editor

Related News