ਗ੍ਰਿਫਤਾਰੀ ਵਿਰੁੱਧ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ''ਚ ਸੁਣਵਾਈ ਅੱਜ
Monday, Apr 29, 2024 - 10:07 AM (IST)
ਨਵੀਂ ਦਿੱਲੀ- ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਸੋਮਵਾਰ ਯਾਨੀ ਕਿ ਅੱਜ ਸੁਣਵਾਈ ਕੀਤੀ ਜਾਵੇਗੀ, ਜਿਸ ’ਚ ਉਨ੍ਹਾਂ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਤੇ ਦੀਪਾਂਕਰ ਦੱਤਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਸਾਹਮਣੇ ਦਾਇਰ ਆਪਣੀ ਪਟੀਸ਼ਨ ਵਿਚ ਗ੍ਰਿਫ਼ਤਾਰੀ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਇਸ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਨੂੰ ਅਨੁਚਿਤ ਰੂਪ ਨਾਲ ਫਾਇਦਾ ਪਹੁੰਚਾਉਣ ਲਈ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਮਿੰਟਾਂ 'ਚ ਮੌਤ ਨੇ ਪਾ ਲਿਆ ਘੇਰਾ, ਵੀਡੀਓ 'ਚ ਵੇਖੋ ਬਾਈਕ ਸਵਾਰ ਨੌਜਵਾਨ ਨਾਲ ਵਾਪਰੀ ਦਰਦਨਾਕ ਘਟਨਾ
ਕੇਜਰੀਵਾਲ ਨੇ ਪਟੀਸ਼ਨ 'ਚ ਦਾਅਵਾ ਕੀਤਾ ਹੈ ਕਿ ਲੋਕ ਸਭਾ ਚੋਣਾਂ ਦੇ ਐਲਾਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪੰਜ ਦਿਨ ਬਾਅਦ ਈਡੀ ਨੇ ਮੌਜੂਦਾ ਮੁੱਖ ਮੰਤਰੀ ਅਤੇ ਰਾਸ਼ਟਰੀ ਵਿਰੋਧੀ ਦਲਾਂ 'ਚੋਂ ਇਕ ਦੇ ਰਾਸ਼ਟਰੀ ਕੋਆਰਡੀਨੇਟਰ ਨੂੰ ਗੈਰ-ਕਾਨੂੰਨੀ ਤੌਰ 'ਤੇ ਗ੍ਰਿਫਤਾਰ ਕੀਤਾ ਹੈ। ਈਡੀ ਨੇ ਇਨ੍ਹਾਂ ਦਲੀਲਾਂ ਨੂੰ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਮਹਾਦੇਵ ਸੱਟੇਬਾਜ਼ੀ ਐਪ ਮਾਮਲਾ: ਮੁੰਬਈ SIT ਨੇ ਅਭਿਨੇਤਾ ਸਾਹਿਲ ਖਾਨ ਨੂੰ ਹਿਰਾਸਤ 'ਚ ਲਿਆ
ਓਧਰ ਈਡੀ ਨੇ ਆਪਣੇ ਹਲਫ਼ਨਾਮੇ ਵਿਚ ਕਿਹਾ ਕਿ ਕੇਜਰੀਵਾਲ ਦੀ ਪਟੀਸ਼ਨ ਵਿਚ ਕੋਈ ਦਮ ਨਹੀਂ ਹੈ ਅਤੇ ਉਨ੍ਹਾਂ ਵਲੋਂ ਸਹਿਯੋਗ ਨਾ ਕਰਨ ਕਾਰਨ ਉਨ੍ਹਾਂ ਦੀ ਗ੍ਰਿਫ਼ਤਾਰੀ ਜ਼ਰੂਰੀ ਹੋ ਗਈ ਸੀ। ਕੇਜਰੀਵਾਲ ਨੂੰ 9 ਵਾਰ ਤਲਬ ਕੀਤੇ ਜਾਣ ਦੇ ਬਾਵਜੂਦ ਜਾਂਚ ਅਧਿਕਾਰੀ ਦੇ ਸਾਹਮਣੇ ਹਾਜ਼ਰ ਨਹੀਂ ਹੋਏ ਅਤੇ ਪੁੱਛਗਿੱਛ ਤੋਂ ਬਚਦੇ ਰਹੇ। ਦਰਅਸਲ ਪਿਛਲੀ ਸੁਣਵਾਈ ਵਿਚ ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਵਿਚ ਐਂਟੀ ਮਨੀ ਲਾਂਡਰਿੰਗ ਏਜੰਸੀ ਨੂੰ 24 ਅਪ੍ਰੈਲ ਤੱਕ ਆਪਣਾ ਜਵਾਬ ਦਾਖ਼ਲ ਕਰ ਲਈ ਕਿਹਾ ਗਿਆ ਸੀ।
ਇਹ ਵੀ ਪੜ੍ਹੋ- SHO ਦੀ ਛੁੱਟੀ ਨਾ ਦੇਣ ਦੀ ਜ਼ਿੱਦ; ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਨੇ ਗੁਆਈ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8