ਵਿਧਾਇਕਾਂ ਦੀ ਅਯੋਗਤਾ ''ਤੇ ਸੁਣਵਾਈ, SC ਨੇ ਕਿਹਾ- ਮਹਾਰਾਸ਼ਟਰ ਵਿਧਾਨ ਸਭਾ ਸਪੀਕਰ 10 ਜਨਵਰੀ ਤੱਕ ਲੈਣ ਫ਼ੈਸਲਾ

Saturday, Dec 16, 2023 - 12:05 PM (IST)

ਵਿਧਾਇਕਾਂ ਦੀ ਅਯੋਗਤਾ ''ਤੇ ਸੁਣਵਾਈ, SC ਨੇ ਕਿਹਾ- ਮਹਾਰਾਸ਼ਟਰ ਵਿਧਾਨ ਸਭਾ ਸਪੀਕਰ 10 ਜਨਵਰੀ ਤੱਕ ਲੈਣ ਫ਼ੈਸਲਾ

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਨੂੰ ਸ਼ਿਵ ਸੈਨਾ ਦੇ ਵਿਰੋਧੀ ਧੜਿਆਂ ਵਲੋਂ ਦਾਖਲ ਪਟੀਸ਼ਨਾਂ ’ਤੇ ਫ਼ੈਸਲੇ ਲੈਣ ਲਈ 10 ਦਿਨ ਦਾ ਹੋਰ ਸਮਾਂ ਦਿੱਤਾ ਹੈ। ਇਨ੍ਹਾਂ ਪਟੀਸ਼ਨਾਂ ਵਿਚ ਸ਼ਿਵ ਸੈਨਾ ਦੇ ਦੋਵਾਂ ਧੜਿਆਂ ਨੇ ਇਕ-ਦੂਜੇ ਦੇ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਬੇਨਤੀ ਕੀਤੀ ਹੈ। ਸੁਪਰੀਮ ਕੋਰਟ ਨੇ ਪਹਿਲਾਂ ਵਿਧਾਨ ਸਭਾ ਸਪੀਕਰ ਨੂੰ ਅਯੋਗਤਾ ਪਟੀਸ਼ਨਾਂ ’ਤੇ 31 ਦਸੰਬਰ ਤੱਕ ਫ਼ੈਸਲਾ ਕਰਨ ਲਈ ਕਿਹਾ ਸੀ। ਅਦਾਲਤ ਨੇ ਹੁਣ ਇਸ ਮਿਆਦ ਨੂੰ ਵਧਾ ਕੇ 10 ਜਨਵਰੀ ਤੱਕ ਕਰ ਦਿੱਤਾ ਹੈ। ਚੀਫ ਜਸਟਿਸ ਡੀ. ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲੀ ਇਕ ਬੈਂਚ ਨੇ ਕਿਹਾ ਕਿ ਸਪੀਕਰ ਨੇ ਸੰਕੇਤ ਦਿੱਤਾ ਹੈ ਕਿ ਕਾਰਵਾਈ 20 ਦਸੰਬਰ ਨੂੰ ਬੰਦ ਕਰ ਦਿੱਤੀ ਜਾਵੇਗੀ ਅਤੇ ਸਪੀਕਰ ਨੇ ਸਮਾਂ ਵਧਾਉਣ ਦੀ ਬੇਨਤੀ ਕੀਤੀ ਸੀ।

ਇਹ ਵੀ ਪੜ੍ਹੋ : ਪਹਿਲਾ ਕੀਤਾ ਮਾਂ ਦਾ ਕਤਲ, ਫਿਰ ਲਾਸ਼ ਸੂਟਕੇਸ 'ਚ ਰੱਖ ਟਰੇਨ ਰਾਹੀਂ ਪੁੱਜਿਆ ਪ੍ਰਯਾਗਰਾਜ, ਇੰਝ ਖੁੱਲ੍ਹਿਆ ਭੇਤ

ਪਹਿਲਾਂ ਤੈਅ ਸਮਾਂ ਹੱਦ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਸਪੀਕਰ ਨੂੰ ਫ਼ੈਸਲਾ ਸੁਣਾਉਣ ਲਈ 10 ਜਨਵਰੀ, 2023 ਤੱਕ ਦਾ ਸਮਾਂ ਦਿੰਦੇ ਹਾਂ। ਸੁਪਰੀਮ ਕੋਰਟ ਸ਼ਿਵ ਸੈਨਾ ਦੇ ਊਧਵ ਠਾਕਰੇ ਧੜੇ ਅਤੇ ਰਾਸ਼ਟਰਵਾਦੀ ਕਾਂਗਰਸ ਕਮੇਟੀ (ਰਾਕਾਂਪਾ) ਦੇ ਸ਼ਰਦ ਪਵਾਰ ਧੜੇ ਵਲੋਂ ਦਾਖ਼ਲ 2 ਪਟੀਸ਼ਨਾਂ ’ਤੇ ਸੁਣਵਾਈ ਕਰ ਰਿਹਾ ਸੀ। ਇਨ੍ਹਾਂ ਪਟੀਸ਼ਨਾਂ ਵਿਚ ਕੁਝ ਵਿਧਾਇਕਾਂ ਖ਼ਿਲਾਫ਼ ਅਯੋਗਤਾ ਦੀ ਕਾਰਵਾਈ ’ਤੇ ਛੇਤੀ ਫ਼ੈਸਲਾ ਲੈਣ ਲਈ ਵਿਧਾਨ ਸਭਾ ਸਪੀਕਰ ਨੂੰ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News