ਏਕਨਾਥ ਸ਼ਿੰਦੇ ਨੂੰ ਮੁੱਖ ਮੰਤਰੀ ਬਣਾਏ ਜਾਣ ਖ਼ਿਲਾਫ਼ ਦਾਖ਼ਲ ਪਟੀਸ਼ਨ ''ਤੇ 11 ਜੁਲਾਈ ਹੋਵੇਗੀ ਸੁਣਵਾਈ

Friday, Jul 08, 2022 - 12:57 PM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਏਕਨਾਥ ਸ਼ਿੰਦੇ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣਾਏ ਜਾਣ ਦੇ ਵਿਰੋਧ 'ਚ ਊਧਵ ਠਾਕਰੇ ਦੀ ਅਗਵਾਈ ਵਾਲੇ ਧਿਰ ਵਲੋਂ ਦਾਇਰ ਪਟੀਸ਼ਨ 'ਤੇ 11 ਜੁਲਾਈ ਨੂੰ ਸੁਣਵਾਈ ਕਰਨ 'ਤੇ ਸਹਿਮਤੀ ਜਤਾਈ ਹੈ। ਜੱਜ ਇੰਦਰਾ ਬੈਨਰਜੀ ਅਤੇ ਜੱਜ ਜੇ.ਤੇ. ਮਾਹੇਸ਼ਵਰੀ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਟੀਸ਼ਨ ਨੂੰ 11 ਜੁਲਾਈ ਨੂੰ ਉੱਚਿਤ ਬੈਂਚ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਿੰਗਲ ਯੂਜ਼ ਪਲਾਸਟਿਕ ’ਤੇ ਪਾਬੰਦੀ; ਲੱਭਿਆ ਬਦਲ, ਇਨ੍ਹਾਂ ਚੀਜ਼ਾਂ ਤੋਂ ਬਣ ਰਹੀਆਂ ਬੋਤਲਾਂ-ਥੈਲੀਆਂ

ਸ਼ਿਵ ਸੈਨਾ ਆਗੂ ਸੁਭਾਸ਼ ਦੇਸਾਈ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਦੇਵਦੱਤ ਕਾਮਤ ਨੇ ਕਿਹਾ ਕਿ ਉਹ ਹੋਰ ਪੈਂਡਿੰਗ ਪਟੀਸ਼ਨਾਂ ਦੇ ਨਾਲ ਨਵੀਂ ਪਟੀਸ਼ਨ ਸੂਚੀਬੱਧ ਕਰਨ ਦੀ ਅਪੀਲ ਕਰ ਰਹੇ ਹਨ, ਜਿਨ੍ਹਾਂ ਦੀ ਸੁਣਵਾਈ 11 ਜੁਲਾਈ ਨੂੰ ਹੋਣੀ ਹੈ। ਕਾਮਤ ਨੇ ਕਿਹਾ,"ਅਸੀਂ ਮੁੱਖ ਮੰਤਰੀ ਵਜੋਂ ਏਕਨਾਥ ਸ਼ਿੰਦੇ ਦੀ ਨਿਯੁਕਤੀ ਨੂੰ ਚੁਣੌਤੀ ਦੇ ਰਹੇ ਹਾਂ।" ਮਹਾਰਾਸ਼ਟਰ 'ਚ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਨੂੰ ਹਾਲ 'ਚ ਸੀਨੀਅਰ ਨੇਤਾ ਸ਼ਿੰਦੇ ਦੀ ਅਗਵਾਈ 'ਚ ਵਿਧਾਇਕਾਂ ਦੀ ਬਗਾਵਤ ਦਾ ਸਾਹਮਣਾ ਕਰਨਾ ਪਿਆ। ਪਾਰਟੀ ਦੇ ਜ਼ਿਆਦਾਤਰ ਵਿਧਾਇਕਾਂ ਨੇ ਸ਼ਿੰਦੇ ਦਾ ਸਾਥ ਦਿੱਤਾ, ਜਿਸ ਨਾਲ ਮਹਾਂ ਵਿਕਾਸ ਅਗਾੜੀ (ਐੱਮ.ਵੀ.ਏ.) ਦੀ ਸਰਕਾਰ ਢਹਿ ਗਈ। ਠਾਕਰੇ ਨੇ 29 ਜੂਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਇਕ ਦਿਨ ਬਾਅਦ ਸ਼ਿੰਦੇ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News