ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ''ਤੇ 29 ਅਪ੍ਰੈਲ ਨੂੰ ਹੋਵੇਗੀ ਸੁਪਰੀਮ ਕੋਰਟ ''ਚ ਸੁਣਵਾਈ

Sunday, Apr 28, 2024 - 04:29 PM (IST)

ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ''ਤੇ 29 ਅਪ੍ਰੈਲ ਨੂੰ ਹੋਵੇਗੀ ਸੁਪਰੀਮ ਕੋਰਟ ''ਚ ਸੁਣਵਾਈ

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ 'ਤੇ ਸੋਮਵਾਰ ਯਾਨੀ 29 ਅਪ੍ਰੈਲ ਨੂੰ ਸੁਣਵਾਈ ਕਰਨ ਵਾਲਾ ਹੈ, ਜਿਸ 'ਚ ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਜੱਜ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਇਸ ਮਾਮਲੇ 'ਤੇ ਸੁਣਵਾਈ ਕਰ ਸਕਦੀ ਹੈ। ਕੇਜਰੀਵਾਲ ਨੇ ਪਹਿਲੇ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਇਸ ਮਾਮਲੇ 'ਚ ਉਨ੍ਹਾਂ ਦੀ ਗੈਰ ਕਾਨੂੰਨੀ ਗ੍ਰਿਫ਼ਤਾਰੀ, 'ਆਜ਼ਾਦ ਅਤੇ ਨਿਰਪੱਖ ਚੋਣ' ਅਤੇ 'ਸੰਘਵਾਦ' 'ਤੇ ਆਧਾਰਤ ਲੋਕਤੰਤਰ ਦੇ ਸਿਧਾਂਤਾਂ 'ਤੇ ਇਕ ਹਮਲਾ ਹੈ। ਇਸ ਮਾਮਲੇ 'ਚ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ 'ਤੇ ਦਾਇਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਜਵਾਬੀ ਹਲਫ਼ਨਾਮੇ ਦੇ ਜਵਾਬ 'ਚ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲੇ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਤਰੀਕਾ ਅਤੇ ਸਮੇਂ ਏਜੰਸੀ ਦੀ ਮਨਮਾਨੀ ਬਾਰੇ ਬਹੁਤ ਕੁਝ ਕਹਿੰਦਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਅਜਿਹੇ ਸਮੇਂ ਹੋਈ, ਜਦੋਂ ਚੋਣਾਂ ਨਾਲ ਸੰਬੰਧਤ ਚੋਣ ਜ਼ਾਬਤਾ ਲਾਗੂ ਹੋ ਗਈ ਸੀ। 

ਕੇਜਰੀਵਾਲ ਨੇ ਦਾਅਵਾ ਕੀਤਾ ਕਿ ਇਹ ਇਕ ਮੁੱਖ ਮਾਮਲਾ ਹੈ ਕਿ ਕਿਵੇਂ ਕੇਂਦਰ ਨੇ ਆਮ ਆਦਮੀ ਪਾਰਟੀ (ਆਪ) ਅਤੇ ਉਸ ਦੇ ਨੇਤਾਵਾਂ ਨੂੰ ਕੁਚਲਣ ਲਈ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੇ ਅਧੀਨ ਈ.ਡੀ. ਅਤੇ ਇਸ ਦੀ ਵਿਆਪਕ ਸ਼ਕਤੀਆਂ ਦੀ ਗਲਤ ਵਰਤੋਂ ਕੀਤੀ ਹੈ। ਇਸ 'ਚ ਦਾਅਵਾ ਕੀਤਾ ਗਿਆ ਹੈ ਕਿ ਆਮ ਚੋਣਾਂ ਦਾ ਐਲਾਨ ਹੋਣ ਅਤੇ ਚੋਣ ਜ਼ਾਬਤਾ ਲਾਗੂ ਹੋਣ ਦੇ 5 ਦਿਨ ਬਾਅਦ ਈ.ਡੀ. ਨੇ ਇਕ ਮੌਜੂਦਾ ਮੁੱਖ ਮੰਤਰੀ ਅਤੇ ਰਾਸ਼ਟਰੀ ਵਿਰੋਧੀ ਦਲਾਂ 'ਚੋਂ ਇਕ ਦੇ ਰਾਸ਼ਟਰੀ ਕਨਵੀਨਰ ਨੂੰ ਗੈਰ-ਕਾਨੂੰਨੀ ਰੂਪ ਨਾਲ ਫੜ ਲਿਆ। ਈ.ਡੀ. ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਹ ਫਿਲਹਾਲ ਨਿਆਇਕ ਹਿਰਾਸਤ ਦੇ ਅਧੀਨ ਤਿਹਾੜ ਜੇਲ੍ਹ 'ਚ ਬੰਦ ਹਨ। ਸੁਪਰੀਮ ਕੋਰਟ 15 ਅਪ੍ਰੈਲ ਨੂੰ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਕੇਜਰੀਵਾਲ ਦੀ ਪਟੀਸ਼ਨ 'ਤੇ ਉਸ ਤੋਂ ਜਵਾਬ ਮੰਗਿਆ ਸੀ। ਹਾਈ ਕੋਰਟ ਨੇ 9 ਅਪ੍ਰੈਲ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਿਆ ਸੀ ਅਤੇ ਕਿਹਾ ਸੀ ਇਸ 'ਚ ਕੁਝ ਵੀ ਗੈਰ-ਕਾਨੂੰਨੀ ਨਹੀਂ ਹੈ। ਹਾਈ ਕੋਰਟ ਨੇ ਕਿਹਾ ਕਿ ਵਾਰ-ਵਾਰ ਸੰਮਨ ਜਾਰੀ ਕਰਨ ਅਤੇ ਜਾਂਚ 'ਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਈ.ਡੀ. ਕੋਲ ਘੱਟ ਵਿਕਲਪ ਬਚੇ ਸਨ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਦੇ ਨਿਰਮਾਣ ਅਤੇ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸੰਬੰਧਤ ਹੈ, ਜਿਸ ਨੂੰ ਬਾਅਦ 'ਚ ਰੱਦ ਕਰ ਦਿੱਤਾ ਗਿਆ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

DIsha

Content Editor

Related News