ਸੈਂਟਰਲ ਵਿਸਟਾ ਪ੍ਰਾਜੈਕਟ ਖਿਲਾਫ ਦਾਇਰ ਪਟੀਸ਼ਨ ’ਤੇ ਸੁਣਵਾਈ ਟਲੀ

Saturday, Oct 30, 2021 - 03:52 AM (IST)

ਨਵੀਂ ਦਿੱਲੀ – ਸੈਂਟਰਲ ਵਿਸਟਾ ਪ੍ਰਾਜੈਕਟ ਦੀ ਜ਼ਮੀਨ ਦੀ ਵਰਤੋਂ ’ਚ ਤਬਦੀਲੀ ਸਬੰਧੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲ ਗਈ ਹੈ। ਸੁਪਰੀਮ ਕੋਰਟ ਨੇ ਜ਼ਮੀਨ ਦੇ ਉਸ ਹਿੱਸੇ ਦੀ ਵਰਤੋਂ ’ਚ ਤਬਦੀਲੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ 16 ਨਵੰਬਰ ਸੁਣਵਾਈ ਦੀ ਅਗਲੀ ਤਰੀਕ ਨਿਰਧਾਰਤ ਕੀਤੀ ਹੈ, ਜਿਸ ’ਤੇ ਲੁਟੀਅਨਸ ਦਿੱਲੀ ਵਿਚ ਵੱਡੇ ਸੈਂਟਰਲ ਵਿਸਟਾ ਪ੍ਰਾਜੈਕਟ ਤਹਿਤ ਉਪ-ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੀਆਂ ਅਧਿਕਾਰਤ ਰਿਹਾਇਸ਼ਾਂ ਨਿਰਧਾਰਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ - 100 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ ਸਿਨੇਮਾਘਰ, ਥੀਏਟਰ ਅਤੇ ਮਲਟੀਪਲੈਕਸ

ਜਸਟਿਸ ਏ. ਐੱਮ. ਖਾਨਵਿਲਕਰ ਤੇ ਜਸਟਿਸ ਸੀ. ਟੀ. ਰਵੀ ਕੁਮਾਰ ਦੀ ਬੈਂਚ ਨੂੰ ਦੱਸਿਆ ਗਿਆ ਕਿ ਕੇਂਦਰ ਨੇ ਇਸ ਪਟੀਸ਼ਨ ’ਤੇ ਜਵਾਬ ਦਿੰਦੇ ਹੋਏ ਹਲਫਨਾਮਾ ਦਾਖਲ ਕੀਤਾ ਹੈ, ਜਿਸ ਤੋਂ ਬਾਅਦ ਬੈਂਚ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ। ਬੈਂਚ ਨੇ ਕਿਹਾ ਕਿ ਸਾਨੂੰ ਸੂਚਿਤ ਕੀਤਾ ਗਿਆ ਹੈ ਕਿ ਇਕ ਜਵਾਬੀ ਹਲਫਨਾਮਾ ਆਨਲਾਈਨ ਦਾਖਲ ਕੀਤਾ ਗਿਆ ਹੈ ਅਤੇ ਜਵਾਬ ਦੀ ਇਕ ਕਾਪੀ ਫਾਈਲ ਵਿਚ ਰੱਖੀ ਜਾਵੇਗੀ। ਦੂਜੇ ਪਾਸੇ ਪਟੀਸ਼ਨਕਰਤਾ ਨੂੰ ਜਵਾਬ ਦਾਖਲ ਕਰਨ ਲਈ ਉਸ ਦੀ ਬੇਨਤੀ ਅਨੁਸਾਰ ਸਮਾਂ ਦਿੱਤਾ ਜਾਂਦਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News