ਕ੍ਰਿਸ਼ਨ ਜਨਮ ਭੂਮੀ-ਸ਼ਾਹੀ ਈਦਗਾਹ ਵਿਵਾਦ ਮਾਮਲੇ ''ਚ ਸੁਣਵਾਈ ਮੁਲਤਵੀ

Wednesday, Sep 04, 2024 - 10:35 PM (IST)

ਪ੍ਰਯਾਗਰਾਜ (ਭਾਸ਼ਾ) : ਇਲਾਹਾਬਾਦ ਹਾਈ ਕੋਰਟ ਨੇ ਬੁੱਧਵਾਰ ਨੂੰ ਮਥੁਰਾ ਦੀ ਕ੍ਰਿਸ਼ਨ ਜਨਮ ਭੂਮੀ-ਸ਼ਾਹੀ ਈਦਗਾਹ ਮਸਜਿਦ ਵਿਵਾਦ ਮਾਮਲੇ ਦੀ ਸੁਣਵਾਈ 23 ਸਤੰਬਰ ਤੱਕ ਟਾਲ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਮਯੰਕ ਕੁਮਾਰ ਜੈਨ ਦੀ ਅਦਾਲਤ ਕਰ ਰਹੀ ਹੈ।

ਇਸ ਤੋਂ ਪਹਿਲਾਂ 1 ਅਗਸਤ, 2024 ਨੂੰ ਅਦਾਲਤ ਨੇ ਮੁਸਲਿਮ ਪੱਖ ਦੇ ਇਤਰਾਜ਼ਾਂ ਨੂੰ ਰੱਦ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਇਹ ਮੁਕੱਦਮਾ ਸੁਣਵਾਈ ਯੋਗ (ਸੁਣਨਯੋਗ) ਹੈ। ਇਹ ਮੁਕੱਦਮਾ ਸ਼ਾਹੀ ਈਦਗਾਹ ਮਸਜਿਦ ਦੇ ਢਾਂਚੇ ਨੂੰ ਹਟਾ ਕੇ ਜ਼ਮੀਨ 'ਤੇ ਕਬਜ਼ਾ ਕਰਨ ਅਤੇ ਮੰਦਰ ਦੇ ਪੁਨਰ-ਨਿਰਮਾਣ ਲਈ ਦਾਇਰ ਕੀਤਾ ਗਿਆ ਹੈ। ਇਹ ਵਿਵਾਦ ਮਥੁਰਾ ਦੀ ਸ਼ਾਹੀ ਈਦਗਾਹ ਮਸਜਿਦ ਨਾਲ ਸਬੰਧਤ ਹੈ ਜੋ ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਸਮੇਂ ਤੋਂ ਹੈ ਜਿਸ ਨੂੰ ਕਥਿਤ ਤੌਰ 'ਤੇ ਭਗਵਾਨ ਕ੍ਰਿਸ਼ਨ ਦੇ ਜਨਮ ਸਥਾਨ 'ਤੇ ਇਕ ਮੰਦਰ ਨੂੰ ਢਾਹੁਣ ਤੋਂ ਬਾਅਦ ਬਣਾਇਆ ਗਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 


Sandeep Kumar

Content Editor

Related News