ਸੈਰ ਕਰ ਰਹੇ ਵਿਅਕਤੀ ਨੂੰ ਪਿਆ ਦਿਲ ਦਾ ਦੌਰਾ, ਸਬ-ਇੰਸਪੈਕਟਰ ਨੇ ਇੰਝ ਬਚਾਈ ਜਾਨ

Sunday, Oct 20, 2024 - 05:57 PM (IST)

ਨੈਸ਼ਨਲ ਡੈਸਕ : ਹਾਰਟ ਅਟੈਕ ਦੇ ਮਾਮਲੇ ਹਰ ਰੋਜ਼ ਸਾਹਮਣੇ ਆਉਂਦੇ ਰਹਿੰਦੇ ਹਨ। ਹਾਰਟ ਅਟੈਕ ਦੇ ਕਾਰਨ ਕਈ ਲੋਕਾਂ ਦੀ ਹੋਈ ਮੌਤ ਵੀ ਕੈਮਰੇ 'ਚ ਕੈਦ ਹੋ ਗਈ ਹੈ, ਜਿਵੇਂ ਕੋਈ ਡਾਂਸ ਕਰਦੇ ਹੋਏ ਇਸ ਦੁਨੀਆ ਨੂੰ ਛੱਡ ਗਿਆ ਅਤੇ ਕੋਈ ਜਿਮ 'ਚ ਵਰਕਆਊਟ ਕਰਦੇ ਹੋਏ ਰੱਬ ਨੂੰ ਪਿਆਰਾ ਹੋ ਗਿਆ। ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਉੱਤਰ ਪ੍ਰਦੇਸ਼ ਪੁਲਸ ਦਾ ਇੱਕ ਸਿਪਾਹੀ ਇੱਕ ਵਿਅਕਤੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ - Karva Chauth 2024: ਕਰਵਾਚੌਥ ਵਾਲੇ ਦਿਨ ਜਾਣੋ ਕਿਹੜੇ ਸ਼ਹਿਰ 'ਚ ਕਿਸ ਸਮੇਂ ਨਿਕਲੇਗਾ ਚੰਨ

ਇਸ ਵੀਡੀਓ ਨੂੰ ਭਾਜਪਾ ਨੇਤਾ ਸ਼ਲਭਮਨੀ ਤ੍ਰਿਪਾਠੀ ਨੇ ਸ਼ੇਅਰ ਕੀਤਾ ਹੈ, ਜਿਸ 'ਚ ਉਹਨਾਂ ਨੇ ਪੁਲਸ ਦੇ ਜਵਾਨ ਦੀ ਤਾਰੀਫ ਕੀਤੀ ਗਈ ਹੈ। ਵੀਡੀਓ 'ਚ ਇਕ ਵਿਅਕਤੀ ਜ਼ਮੀਨ 'ਤੇ ਡਿੱਗਿਆ ਹੋਇਆ ਹੈ ਅਤੇ ਇਕ ਹੋਰ ਵਿਅਕਤੀ ਉਸ ਨੂੰ CPR (ਕਾਰਡੀਓਪਲਮੋਨਰੀ ਰੀਸਸੀਟੇਸ਼ਨ) ਦੇ ਰਿਹਾ ਹੈ। CPR ਦੇਣ ਵਾਲਾ ਵਿਅਕਤੀ ਡਿੱਗੇ ਹੋਏ ਵਿਅਕਤੀ ਨਾਲ ਲਗਾਤਾਰ ਗੱਲ ਕਰ ਰਿਹਾ ਹੈ ਅਤੇ ਉਸ ਨੂੰ ਹੋਸ਼ ਵਿਚ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੀਪੀਆਰ ਦੇਣ ਵਾਲਾ ਵਿਅਕਤੀ ਯੂਪੀ ਪੁਲਸ ਦਾ ਸਿਪਾਹੀ ਹੈ ਅਤੇ ਡਿੱਗਿਆ ਵਿਅਕਤੀ ਰਾਮ ਆਸ਼ੀਸ਼ ਯਾਦਵ ਹੈ, ਜਿਸ ਨੂੰ ਦਿਲ ਦਾ ਦੌਰਾ ਪਿਆ ਸੀ।

ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ

ਭਾਜਪਾ ਵਿਧਾਇਕ ਸ਼ਲਭਮਣੀ ਤ੍ਰਿਪਾਠੀ ਨੇ ਦੱਸਿਆ ਕਿ ਰਾਮ ਆਸ਼ੀਸ਼ ਯਾਦਵ ਸਵੇਰ ਦੀ ਸੈਰ ਲਈ ਨਿਕਲੇ ਸਨ, ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਸੇ ਸਮੇਂ ਉੱਥੋਂ ਸਬ-ਇੰਸਪੈਕਟਰ ਵਿਨੋਦ ਕੁਮਾਰ ਸਿੰਘ ਲੰਘ ਰਹੇ ਸਨ। ਬਿਨਾਂ ਕੋਈ ਸਮਾਂ ਬਰਬਾਦ ਕੀਤੇ ਉਹਨਾਂ ਨੇ ਉਕਤ ਵਿਅਕਤੀ ਨੂੰ ਸੀਪੀਆਰ ਦੇਣਾ ਸ਼ੁਰੂ ਕਰ ਦਿੱਤਾ, ਜਿਸ ਨਾਲ ਰਾਮ ਆਸ਼ੀਸ਼ ਯਾਦਵ ਦੀ ਜਾਨ ਬਚ ਗਈ।

ਇਹ ਵੀ ਪੜ੍ਹੋ - ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਸ਼ਲਭਮਣੀ ਤ੍ਰਿਪਾਠੀ ਨੇ ਸਬ ਇੰਸਪੈਕਟਰ ਵਿਨੋਦ ਕੁਮਾਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਹਾਰਟ ਅਟੈਕ ਵਰਗੀਆਂ ਘਟਨਾਵਾਂ ਵਿੱਚ ਧੀਰਜ ਨਾਲ ਸੀ.ਪੀ.ਆਰ ਦੇਣ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਸੀਪੀਆਰ ਦੇਣ ਤੋਂ ਬਾਅਦ ਰਾਮ ਆਸ਼ੀਸ਼ ਨੂੰ ਹੋਸ਼ ਆ ਗਿਆ ਅਤੇ ਉਸ ਨੂੰ ਇਲਾਜ ਲਈ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਅਤੇ ਲੋਕ ਸਬ ਇੰਸਪੈਕਟਰ ਦੀ ਤਾਰੀਫ ਕਰ ਰਹੇ ਹਨ।

ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News