1100 ਰੁਪਏ ਲਈ ਕਰ ''ਤੀ ਯਾਰ-ਮਾਰ ! ਚਾਕੂ ਨਾਲ ਹਮਲਾ ਕਰ ਕੇ ਦਿੱਤੀ ਰੂਹ ਕੰਬਾਊ ਮੌਤ
Tuesday, Oct 14, 2025 - 11:45 AM (IST)

ਨੈਸ਼ਨਲ ਡੈਸਕ : ਉਤਰਾਖੰਡ ਦੇ ਹਰਿਦੁਆਰ ਤੋਂ ਕਤਲ ਦੀ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਦੋਸਤ ਨੇ ਸਿਰਫ਼ 1100 ਰੁਪਏ ਦੇ ਮਾਮੂਲੀ ਵਿਵਾਦ ਕਾਰਨ ਆਪਣੇ ਦੋਸਤ ਦੀ ਹੱਤਿਆ ਕਰ ਦਿੱਤੀ। ਇਸ ਖੂਨੀ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।
ਦੱਸ ਦੇਈਏ ਕਿ ਇਹ ਪੂਰਾ ਮਾਮਲਾ ਬਹਾਦਰਾਬਾਦ ਥਾਣਾ ਖੇਤਰ ਦਾ ਹੈ। ਇੱਥੇ ਦੋ ਦੋਸਤਾਂ ਵਿਚਕਾਰ 1100 ਰੁਪਏ ਨੂੰ ਲੈ ਕੇ ਆਪਸੀ ਤਕਰਾਰ ਹੋਈ। ਇਹ ਵਿਵਾਦ ਦੇਖਦੇ ਹੀ ਦੇਖਦੇ ਇੰਨਾ ਵਧ ਗਿਆ ਕਿ ਮੁਲਜ਼ਮ ਰੋਹਤ ਨੇ ਚਾਕੂ ਕੱਢ ਲਿਆ। ਰੋਹਤ ਨੇ ਆਪਣੇ ਦੋਸਤ ਸੌਰਭ (25) 'ਤੇ ਚਾਕੂ ਨਾਲ ਕਈ ਵਾਰ ਹਮਲਾ ਕੀਤਾ।
ਇਹ ਵੀ ਪੜ੍ਹੋ...ਸੋਮਵਾਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫਤਰ
ਹਮਲੇ ਵਿੱਚ ਸੌਰਭ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਜ਼ਮੀਨ 'ਤੇ ਡਿੱਗ ਪਿਆ। ਚੀਕਾਂ ਸੁਣ ਕੇ ਜਦੋਂ ਪਰਿਵਾਰਕ ਮੈਂਬਰ ਦੌੜੇ ਤਾਂ ਮੁਲਜ਼ਮ ਰੋਹਤ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰਕ ਮੈਂਬਰ ਖੂਨ ਨਾਲ ਲੱਥਪੱਥ ਸੌਰਭ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲੈ ਗਏ, ਜਿੱਥੋਂ ਡਾਕਟਰਾਂ ਨੇ ਉਸ ਨੂੰ ਬਿਹਤਰ ਇਲਾਜ ਲਈ ਰਿਸ਼ੀਕੇਸ਼ ਰੈਫਰ ਕਰ ਦਿੱਤਾ। ਹਾਲਾਂਕਿ, ਇਲਾਜ ਦੌਰਾਨ ਸੌਰਭ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਦਾ ਪੰਚਨਾਮਾ ਕਰਕੇ ਉਸ ਨੂੰ ਪੋਸਟਮਾਰਟਮ (ਪੀਐੱਮ) ਲਈ ਭੇਜ ਦਿੱਤਾ। ਸੌਰਭ ਦੇ ਪਰਿਵਾਰਕ ਮੈਂਬਰਾਂ ਨੇ ਮੁਲਜ਼ਮ ਰੋਹਤ ਖਿਲਾਫ ਕੇਸ ਦਰਜ ਕਰਵਾ ਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਭਾਲ ਵਿੱਚ ਜੁੱਟ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8