ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ ਮੋਰਚਾ, ਦੇਸ਼ ਨੂੰ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼

Wednesday, May 27, 2026 - 11:39 AM (IST)

ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ ਮੋਰਚਾ, ਦੇਸ਼ ਨੂੰ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼

ਨਵੀਂ ਦਿੱਲੀ: ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਇਨੀਂ ਦਿਨੀਂ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਤੇਜ਼ ਧੂਪ ਅਤੇ ਲੂ (ਗਰਮ ਹਵਾਵਾਂ) ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਕਈ ਇਲਾਕਿਆਂ ਵਿੱਚ ਪਾਰਾ 47 ਡਿਗਰੀ ਸੈਲਸੀਅਸ ਦੇ ਆਸ-ਪਾਸ ਪਹੁੰਚ ਗਿਆ ਹੈ। ਭਿਆਨਕ ਗਰਮੀ ਅਤੇ ਲੂ ਚੱਲਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸਾਵਧਾਨ ਰਹਿਣ ਅਤੇ ਇੱਕ-ਦੂਜੇ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਮੀਂਹ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ 'ਤੇ ਕਿਹਾ, "ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ, ਜਿਸ ਨਾਲ ਰੋਜ਼ਾਨਾ ਜੀਵਨ ਵਿੱਚ ਮੁਸ਼ਕਿਲਾਂ ਵੀ ਵਧ ਰਹੀਆਂ ਹਨ। ਮੈਂ ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਸਮੇਂ ਵੱਧ ਤੋਂ ਵੱਧ ਸਾਵਧਾਨੀ ਵਰਤਣ। ਆਪਣੇ ਆਪ ਨੂੰ ਹਾਈਡ੍ਰੇਟਿਡ ਰੱਖੋ ਅਤੇ ਘਰੋਂ ਬਾਹਰ ਨਿਕਲਦੇ ਸਮੇਂ ਆਪਣੇ ਕੋਲ ਪਾਣੀ ਜ਼ਰੂਰ ਰੱਖੋ। ਅਜਿਹੇ ਮੌਸਮ ਵਿੱਚ ਤੁਹਾਡੀ ਸੰਵੇਦਨਸ਼ੀਲਤਾ ਵੀ ਇੱਕ ਵੱਡਾ ਸਹਾਰਾ ਬਣ ਜਾਂਦੀ ਹੈ। ਜੇ ਸੰਭਵ ਹੋਵੇ, ਤਾਂ ਪਿਆਸੇ ਵਿਅਕਤੀ ਨੂੰ ਇੱਕ ਗਲਾਸ ਪਾਣੀ ਦਿਓ।"

ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ''ਮੈਂ ਉਨ੍ਹਾਂ ਲੋਕਾਂ ਦੀ ਵੀ ਸ਼ਲਾਘਾ ਕਰਨਾ ਚਾਹਾਂਗਾ ਜੋ ਆਪਣੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਗਮਲਿਆਂ ਵਿੱਚ ਪਾਣੀ ਰੱਖਦੇ ਹਨ ਤਾਂ ਜੋ ਕੋਈ ਵੀ ਉਨ੍ਹਾਂ ਤੋਂ ਪਾਣੀ ਪੀ ਸਕੇ। ਜਦੋਂ ਵੀ ਸੰਭਵ ਹੋਵੇ, ਆਪਣੇ ਮਾਪਿਆਂ, ਦਾਦਾ-ਦਾਦੀ ਅਤੇ ਹੋਰ ਅਜ਼ੀਜ਼ਾਂ ਨੂੰ ਉਨ੍ਹਾਂ ਦੀ ਸਿਹਤਯਾਬੀ ਦਾ ਪਤਾ ਕਰਨ ਲਈ ਫ਼ੋਨ ਕਰੋ। ਉਨ੍ਹਾਂ ਨੂੰ ਬਹੁਤ ਸਾਰਾ ਪਾਣੀ ਪੀਣ, ਦੁਪਹਿਰ ਦੀ ਤੇਜ਼ ਧੁੱਪ ਵਿੱਚ ਬਾਹਰ ਜਾਣ ਤੋਂ ਬਚਣ ਅਤੇ ਜਿੰਨਾ ਹੋ ਸਕੇ ਆਰਾਮ ਕਰਨ ਦੀ ਸਲਾਹ ਦਿਓ।'' ਉਨ੍ਹਾਂ ਕਿਹਾ, 'ਇਸ ਭਿਆਨਕ ਗਰਮੀ ਵਿੱਚ ਸਾਨੂੰ ਆਪਣੇ ਆਲੇ-ਦੁਆਲੇ ਦੇ ਪੰਛੀਆਂ ਅਤੇ ਜਾਨਵਰਾਂ ਨੂੰ ਨਹੀਂ ਭੁੱਲਣਾ ਚਾਹੀਦਾ। ਤੁਹਾਡੇ ਘਰ, ਬਾਲਕੋਨੀ, ਛੱਤ, ਦੁਕਾਨ ਜਾਂ ਦਫਤਰ ਦੇ ਬਾਹਰ ਪਾਣੀ ਦਾ ਇੱਕ ਛੋਟਾ ਜਿਹਾ ਡੱਬਾ ਵੀ ਪਿਆਸੇ ਪੰਛੀ ਦਾ ਜੀਵਨ ਬਚਾਉਣ ਵਾਲਾ ਬਣ ਸਕਦਾ ਹੈ। ਆਓ ਇਨ੍ਹਾਂ ਮੁਸ਼ਕਲ ਸਮਿਆਂ ਦੌਰਾਨ ਇੱਕ ਦੂਜੇ ਦੀ ਪੂਰੀ ਸੰਵੇਦਨਸ਼ੀਲਤਾ ਅਤੇ ਹਮਦਰਦੀ ਨਾਲ ਦੇਖਭਾਲ ਕਰੀਏ।''

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News