ਝੁਲਸਦੀ ਗਰਮੀ ਲਈ ਰਹੋ ਤਿਆਰ, ਝਾਰਖੰਡ ਦੇ ਇਨ੍ਹਾਂ ਇਲਾਕਿਆਂ ''ਚ ਲੂ ਦਾ ਅਲਰਟ ਜਾਰੀ
Thursday, Apr 18, 2024 - 05:22 AM (IST)
ਰਾਂਚੀ - ਝਾਰਖੰਡ ਦੇ ਕੋਲਹਾਨ ਅਤੇ ਸੰਥਾਲ ਪਰਗਨਾ ਡਿਵੀਜ਼ਨਾਂ ਵਿੱਚ 19 ਅਪ੍ਰੈਲ ਤੋਂ ਤਿੰਨ ਦਿਨਾਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਭਾਵਿਤ ਹੋਣ ਵਾਲੇ ਜ਼ਿਲ੍ਹਿਆਂ ਵਿੱਚ ਪੂਰਬੀ ਸਿੰਘਭੂਮ, ਪੱਛਮੀ ਸਿੰਘਭੂਮ, ਸਰਾਇਕੇਲਾ-ਖਰਸਾਵਨ, ਦੁਮਕਾ, ਪਾਕੁਰ, ਗੋਡਾ ਅਤੇ ਸਾਹਿਬਗੰਜ ਸ਼ਾਮਲ ਹਨ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 7 ਜੀਆਂ ਦੀ ਮੌਤ
ਮੌਸਮ ਵਿਭਾਗ ਨੇ ਕਿਹਾ ਹੈ ਕਿ ਘੱਟੋ-ਘੱਟ ਅੱਠ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਦਰਜ ਕੀਤਾ ਗਿਆ ਹੈ ਅਤੇ ਅਗਲੇ ਤਿੰਨ ਦਿਨਾਂ ਵਿੱਚ ਇਸ ਵਿੱਚ 2-3 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ ਸਰਾਇਕੇਲਾ ਵਿੱਚ 43 ਡਿਗਰੀ ਸੈਲਸੀਅਸ, ਗੋਡਾ ਵਿੱਚ 42.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਅਣਪਛਾਤੇ ਲੋਕਾਂ ਨੇ ਗੱਡੀ ਨੂੰ ਲਗਾਈ ਅੱਗ, ਤਿੰਨ ਨੌਜਵਾਨਾਂ ਦੀ ਹੋਈ ਦਰਦਨਾਕ ਮੌਤ
ਮੌਸਮ ਵਿਭਾਗ ਨੇ ਦੱਸਿਆ ਕਿ ਪਾਕੁਰ ਦਾ ਵੱਧ ਤੋਂ ਵੱਧ ਤਾਪਮਾਨ 41.5 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਡਾਲਟਨਗੰਜ ਦਾ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਂਚੀ ਵਿੱਚ ਤਾਪਮਾਨ 36.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਰਾਂਚੀ ਮੌਸਮ ਵਿਗਿਆਨ ਕੇਂਦਰ ਦੇ ਇੰਚਾਰਜ ਅਭਿਸ਼ੇਕ ਆਨੰਦ ਨੇ ਕਿਹਾ ਕਿ ਉੱਤਰ-ਪੱਛਮੀ ਹਵਾਵਾਂ ਦੇ ਨਤੀਜੇ ਵਜੋਂ ਤਾਪਮਾਨ ਵੱਧ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e