ਹਰਿਆਣਾ 'ਚ ਕੜਾਕੇ ਦੀ ਗਰਮੀ ਦਾ ਕਹਿਰ ਜਾਰੀ, ਕਈ ਜ਼ਿਲ੍ਹਿਆਂ 'ਚ ਹੀਟ ਵੇਵ ਦਾ ਰੈੱਡ ਅਲਰਟ

06/17/2024 4:20:29 PM

ਹਰਿਆਣਾ ਡੈਸਕ : ਹਰਿਆਣਾ 'ਚ ਤੇਜ਼ ਗਰਮੀ ਦਾ ਕਹਿਰ ਅਜੇ ਵੀ ਜਾਰੀ ਹੈ। ਗਰਮੀ ਦੇ ਕਹਿਰ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ 6 ਜ਼ਿਲ੍ਹਿਆਂ ਅੰਬਾਲਾ, ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਰੋਹਤਕ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਬਾਕੀ 16 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਹੈ। ਇਸ ਦੌਰਾਨ ਰਾਹਤ ਦੀ ਗੱਲ ਹੈ ਕਿ 18 ਤਰੀਖ਼ ਦੀ ਰਾਤ ਤੱਕ ਮੌਸਮ ਬਦਲਣ ਦੇ ਆਸਾਰ ਹਨ। 19 ਤੋਂ 22 ਤਰੀਖ ਤੱਕ ਕੁਝ ਖੇਤਰਾਂ ਵਿੱਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਜਾਂ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਮੌਕੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲ ਸਕਦੀ ਹੈ।

ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ

ਦੱਸ ਦੇਈਏ ਕਿ ਸੋਮਵਾਰ ਸਵੇਰ ਤੋਂ ਰੋਹਤਕ ਸਮੇਤ ਪੂਰੇ ਇਲਾਕੇ 'ਚ ਅਸਮਾਨ ਤੋਂ ਅੱਗ ਵਰਗੀ ਕੜਾਕੇ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਐਤਵਾਰ ਨੂੰ ਹਰਿਆਣਾ ਐੱਨਸੀਆਰ ਦਿੱਲੀ ਦੇ 8 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 46.0 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ, ਜਦੋਂ ਕਿ ਹਰਿਆਣਾ ਦੇ ਬਾਕੀ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਕਿਤੇ ਵੀ 43.0 ਡਿਗਰੀ ਸੈਲਸੀਅਸ ਤੋਂ ਘੱਟ ਨਹੀਂ ਹੈ।

ਇਹ ਵੀ ਪੜ੍ਹੋ - ਵੱਡੀ ਵਾਰਦਾਤ : ਅਪਾਰਟਮੈਂਟ 'ਚੋਂ ਬਰਾਮਦ ਹੋਈਆਂ ਤਿੰਨ ਭੈਣਾਂ ਸਮੇਤ ਚਾਰ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ

ਦੱਸ ਦੇਈਏ ਕਿ ਸੂਬੇ 'ਚ ਕੜਾਕੇ ਦੀ ਗਰਮੀ ਦੇ ਨਾਲ-ਨਾਲ ਹੁੰਮਸ ਨੇ ਵੀ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਵੀ ਪੈ ਰਹੀ ਲੂਹ ਤੋਂ ਲੋਕ ਪ੍ਰੇਸ਼ਾਨ ਰਹੇ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਭਰ ਵਿੱਚ ਔਸਤ ਤਾਪਮਾਨ ਵਿੱਚ ਦਿਨ ਵੇਲੇ 0.5 ਡਿਗਰੀ ਅਤੇ ਰਾਤ ਵੇਲੇ 1.3 ਡਿਗਰੀ ਦਾ ਵਾਧਾ ਹੋਇਆ ਹੈ। ਦਿਨ ਦਾ ਤਾਪਮਾਨ ਆਮ ਨਾਲੋਂ 5.2 ਤੋਂ 7.8 ਡਿਗਰੀ ਵੱਧ ਸੀ। ਸਾਰੇ ਜ਼ਿਲ੍ਹਿਆਂ ਵਿੱਚ ਇਹ 43 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ। ਨੂਹ ਵਿੱਚ ਤਾਪਮਾਨ ਵੱਧ ਤੋਂ ਵੱਧ 46.6 ਡਿਗਰੀ 'ਤੇ ਪਹੁੰਚ ਗਿਆ। ਗਰਮੀ ਕਾਰਨ 7 ਦਿਨਾਂ 'ਚ ਬਿਜਲੀ ਦੀ ਮੰਗ 4.36 ਕਰੋੜ ਯੂਨਿਟ ਵਧ ਗਈ ਹੈ। ਪਿਛਲੇ 24 ਘੰਟਿਆਂ 'ਚ ਬਿਜਲੀ ਦੀ ਖਪਤ 27.29 ਕਰੋੜ ਯੂਨਿਟ ਤੱਕ ਪਹੁੰਚ ਗਈ, ਜੋ ਹੁਣ ਤੱਕ ਦਾ ਰਿਕਾਰਡ ਹੈ।

ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: 2 ਵੱਡੇ ਭਰਾਵਾਂ ਨੇ ਛੋਟੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News