ਇਸ ਸੂਬੇ ''ਚ ਅੱਤ ਦੀ ਗਰਮੀ ਅਤੇ ਹੀਟ ਵੇਵ ਦੀ ਚਿਤਾਵਨੀ ਜਾਰੀ
Saturday, Apr 05, 2025 - 05:59 PM (IST)

ਜੈਪੁਰ- ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ 'ਚ ਤੇਜ਼ ਗਰਮੀ ਅਤੇ ਹੀਟ ਵੇਵ ਦੀ ਚਿਤਾਵਨੀ ਦਿੱਤੀ ਹੈ। ਇਸ ਸਮੇਂ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਇਕ ਤੋਂ ਚਾਰ ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਮੌਸਮ ਵਿਗਿਆਨ ਕੇਂਦਰ ਜੈਪੁਰ ਦੇ ਅਨੁਸਾਰ ਅਗਲੇ 2-3 ਦਿਨਾਂ ਵਿਚ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ 3 ਤੋਂ 4 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। 6-7 ਅਪ੍ਰੈਲ ਨੂੰ ਦੱਖਣ-ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿਚ ਵੱਧ ਤੋਂ ਵੱਧ ਤਾਪਮਾਨ 44-45 ਡਿਗਰੀ ਅਤੇ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ ਵਿਚ ਵੱਧ ਤੋਂ ਵੱਧ ਤਾਪਮਾਨ 42 ਤੋਂ 44 ਡਿਗਰੀ ਹੋ ਸਕਦਾ ਹੈ।
ਅੱਜ ਤੋਂ ਹੀ ਸੂਬੇ ਦੇ ਦੱਖਣੀ ਹਿੱਸਿਆਂ 'ਚ ਕੁਝ ਥਾਵਾਂ 'ਤੇ ਗਰਮੀ ਪੈਣ ਦੀ ਸੰਭਾਵਨਾ ਹੈ। ਅਗਲੇ 2-3 ਦਿਨਾਂ 'ਚ 'ਹੀਟਵੇਵ' ਅਤੇ ਤੀਬਰਤਾ ਦੋਵੇਂ ਵਧਣਗੇ। ਸੂਬੇ 'ਚ 6 ਤੋਂ 8 ਅਪ੍ਰੈਲ ਦੌਰਾਨ ਕੁਝ ਥਾਵਾਂ 'ਤੇ ਤੇਜ਼ ਗਰਮੀ ਦੀ ਚਿਤਾਵਨੀ ਦਿੱਤੀ ਗਈ ਹੈ।ਇਸ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ 37 ਤੋਂ 42 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਰਿਹਾ ਹੈ, ਜੋ ਕਿ ਆਮ ਨਾਲੋਂ 1 ਤੋਂ 4 ਡਿਗਰੀ ਵੱਧ ਹੈ। ਪਿਛਲੇ 24 ਘੰਟਿਆਂ ਵਿਚ ਰਾਜਸਥਾਨ 'ਚ ਸਭ ਤੋਂ ਵੱਧ ਤਾਪਮਾਨ ਬਾੜਮੇਰ ਵਿਚ 42.7 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4.5 ਡਿਗਰੀ ਵੱਧ ਹੈ।