ਭਿਆਨਕ ਗਰਮੀ ਦਾ ਕਹਿਰ, ਤੇਜ਼ ਗਰਮ ਹਵਾਵਾਂ ਨਾਲ ਭਿਆਨਕ ਲੂ ਚੱਲਣ ਦੀ ਸੰਭਾਵਨਾ
Monday, May 27, 2024 - 12:11 PM (IST)
ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸੋਮਵਾਰ ਨੂੰ ਭਿਆਨਕ ਗਰਮੀ ਦਾ ਕਹਿਰ ਦੇਖਣ ਨੂੰ ਮਿਲੇਗਾ। ਅੱਜ ਤੇਜ਼ ਗਰਮ ਹਵਾਵਾਂ ਚੱਲਣ ਦੇ ਨਾਲ ਹੀ ਭਿਆਨਕ ਲੂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦਿੱਲੀ 'ਚ ਜ਼ਿਆਦਾਤਰ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਰਹਿਣ ਦਾ ਅਨੁਮਾਨ ਜਤਾਇਆ ਹੈ।
ਮੌਸਮ ਵਿਭਾਗ ਅਨੁਸਾਰ, ਦਿੱਲੀ 'ਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 29.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਆਮ ਤਾਪਮਾਨ ਤੋਂ 2.6 ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਦਿੱਲੀ 'ਚ ਅੱਜ ਆਸਮਾਨ ਸਾਫ਼ ਰਹਿਣ ਅਤੇ ਤੇਜ਼ ਹਵਾਵਾਂ ਨਾਲ ਲੂ ਤੋਂ ਲੈ ਕੇ ਭਿਆਨਕ ਲੂ ਚੱਲਣ ਦੀ ਸੰਭਾਵਨਾ ਜਤਾਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e