ਅੱਤ ਦੀ ਗਰਮੀ ਦੇ ਮੱਦੇਨਜ਼ਰ ਕਲਕੱਤਾ ਹਾਈ ਕੋਰਟ ’ਚ ਵਕੀਲਾਂ ਨੂੰ ‘ਗਾਊਨ’ ਪਹਿਨਣ ਤੋਂ ਛੋਟ

Friday, Apr 19, 2024 - 07:06 PM (IST)

ਕੋਲਕਾਤਾ (ਭਾਸ਼ਾ)- ਕੋਲਕਾਤਾ ਸ਼ਹਿਰ ਵਿਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਅਤੇ ਅੱਤ ਦੀ ਗਰਮੀ ਦੇ ਮੱਦੇਨਜ਼ਰ ਚੀਫ਼ ਜਸਟਿਸ ਟੀ. ਐੱਸ. ਸ਼ਿਵਗਿਆਨਮ ਦੇ ਨਿਰਦੇਸ਼ਾਂ ’ਤੇ ਕਲਕੱਤਾ ਹਾਈ ਕੋਰਟ ’ਚ ਵਕੀਲਾਂ ਨੂੰ ‘ਗਾਊਨ’ ਪਹਿਨਣ ਤੋਂ ਛੋਟ ਦਿੱਤੀ ਗਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਕੋਲਕਾਤਾ ਅਤੇ ਇਸ ਦੇ ਆਸ-ਪਾਸ ਦੇ ਜ਼ਿਲ੍ਹਿਆਂ ਵਿਚ ਘੱਟੋ-ਘੱਟ ਅਗਲੇ 5 ਦਿਨਾਂ ਤੱਕ ‘ਲੂ’ ਜਾਂ ਅਤਿਅੰਤ ਗਰਮੀ ਦੇ ਹਾਲਾਤ ਬਣੇ ਰਹਿਣਗੇ।

ਇਹ ਵੀ ਪੜ੍ਹੋ: IMF ਨੇ ਚੋਣਾਂ ਵਾਲੇ ਸਾਲ ’ਚ ਵਿੱਤੀ ਅਨੁਸ਼ਾਸਨ ਬਣਾਈ ਰੱਖਣ ਲਈ ਭਾਰਤ ਦੀ ਕੀਤੀ ਸ਼ਲਾਘਾ

ਹਾਈ ਕੋਰਟ ਦੇ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਚੀਫ਼ ਜਸਟਿਸ ਨੇ ਵਕੀਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੇ ਅੰਤ ਤੱਕ ਕਾਲੇ ਕੋਟ (ਗਾਊਨ) ਪਹਿਨਣ ਤੋਂ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਕਲਕੱਤਾ ਹਾਈ ਕੋਰਟ ਵਿੱਚ ਗਰਮੀਆਂ ਦੀਆਂ ਛੁੱਟੀਆਂ 19 ਮਈ ਤੋਂ ਸ਼ੁਰੂ ਹੋਣਗੀਆਂ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ; ਸੁਨਹਿਰੀ ਭਵਿੱਖ ਲਈ UK ਗਏ 2 ਭਾਰਤੀ ਵਿਦਿਆਰਥੀਆਂ ਦੀ ਝਰਨੇ 'ਚ ਡੁੱਬਣ ਕਾਰਨ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News