HeatWave ਨੂੰ ਲੈ ਕੇ IMD ਦਾ ਅਲਪਟ! 48 ਡਿਗਰੀ ਤੱਕ ਪਹੁੰਚ ਸਕਦੈ ਤਾਪਮਾਨ
Thursday, Jun 12, 2025 - 02:27 PM (IST)

ਨੈਸ਼ਨਲ ਡੈਸਕ- ਪੂਰੇ ਉੱਤਰ ਭਾਰਤ ਵਿਚ ਇਸ ਸਮੇਂ ਗਰਮੀ ਸਿਖ਼ਰਾਂ 'ਤੇ ਹੈ। ਗਰਮ ਹਵਾਵਾਂ ਨਾਲ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ (IMD) ਨੇ ਦਿੱਲੀ ਵਿਚ ਹੀਟਵੇਵ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿਚ ਤਾਪਮਾਨ 48 ਡਿਗਰੀ ਤੱਕ ਪਹੁੰਚ ਸਕਦਾ ਹੈ। ਦਿੱਲੀ ਵਿਚ ਤਾਪਮਾਨ 40 ਤੋਂ 45 ਡਿਗਰੀ ਸੈਲਸੀਅਸ ਦਰਮਿਆਨ ਬਣਿਆ ਹੋਇਆ ਹੈ। ਇਸ ਦੌਰਾਨ ਵੀ ਲੋਕਾਂ ਨੂੰ ਸਭ ਤੋਂ ਜ਼ਿਆਦਾ ਗਰਮੀ ਮਹਿਸੂਸ ਹੋ ਰਹੀ ਹੈ।
IMD ਮੁਤਾਬਕ 13 ਜੂਨ ਤੱਕ ਭਿਆਨਕ ਗਰਮੀ ਜਾਰੀ ਰਹਿਣ ਦਾ ਅਨੁਮਾਨ ਹੈ। ਹਾਲਾਂਕਿ ਇਸ ਤੋਂ ਬਾਅਦ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿਚ ਹਲਕੇ ਤੋਂ ਮੱਧ ਮੀਂਹ ਪੈਣ ਨਾਲ ਕੁਝ ਰਾਹਤ ਮਿਲ ਸਕਦੀ ਹੈ। ਦਿੱਲੀ ਵਿਚ ਅਗਲੇ ਹਫ਼ਤੇ ਤੋਂ ਆਸਮਾਨ ਵਿਚ ਬੱਦਲ ਛਾਏ ਰਹਿਣ ਅਤੇ ਹਲਕਾ ਮੀਂਹ ਪੈਣ ਦਾ ਅਨੁਮਾਨ ਹੈ।
ਅੰਕੜਿਆਂ ਮੁਤਾਬਕ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਗੁਜਾਰਤ ਸਮੇਤ ਘੱਟੋ-ਘੱਟ 22 ਥਾਵਾਂ 'ਤੇ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਜਾਂ ਉਸ ਤੋਂ ਵੱਧ ਦਰਜ ਕੀਤਾ ਗਿਆ। ਰਾਜਸਥਾਨ ਦਾ ਸ਼੍ਰੀਗੰਗਾਨਗਰ ਵਿਚ ਤਾਪਮਾਨ 48 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਦੇਸ਼ ਵਿਚ ਸਭ ਤੋਂ ਵੱਧ ਸੀ। ਦਿੱਲੀ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਲਈ 12 ਅਤੇ 13 ਜੂਨ ਨੂੰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।