23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ ''ਚ ਹੀਟਵੇਵ ਦਾ ਅਲਰਟ
Thursday, Apr 23, 2026 - 01:06 PM (IST)
ਨੈਸ਼ਨਲ ਡੈਸਕ : ਬੁੱਧਵਾਰ ਨੂੰ ਦਿੱਲੀ, ਰਾਜਸਥਾਨ, ਹਰਿਆਣਾ ਅਤੇ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਪਾਰਾ 42 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਦੇ ਵੱਡੇ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਅਨੁਸਾਰ 24 ਅਤੇ 25 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਲੂ ਦੀ ਸਥਿਤੀ ਦੇਖਣ ਨੂੰ ਮਿਲ ਸਕਦੀ ਹੈ। ਇਸ ਤੋਂ ਇਲਾਵਾ 27 ਅਪ੍ਰੈਲ ਤੱਕ ਲੂ ਦਾ ਅਲਰਟ ਜਾਰੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਵੋਟਾਂ ਦੌਰਾਨ ਸੁੱਟੇ ਦੇਸੀ ਬੰਬ, ਜ਼ਬਰਦਸਤ ਬਲਾਸਟ, ਪੱਛਮੀ ਬੰਗਾਲ 'ਚ ਕਈ ਥਾਈਂ ਗੜਬੜੀ
ਜਦੋਂ ਕਿ ਉੱਤਰ ਪ੍ਰਦੇਸ਼ (23-26 ਅਪ੍ਰੈਲ), ਰਾਜਸਥਾਨ (24-26 ਅਪ੍ਰੈਲ), ਮੱਧ ਪ੍ਰਦੇਸ਼ (23-26 ਅਪ੍ਰੈਲ), ਵਿਦਰਭ ਅਤੇ ਛੱਤੀਸਗੜ੍ਹ (24-27 ਅਪ੍ਰੈਲ) ਅਤੇ ਪੱਛਮੀ ਬੰਗਾਲ, ਬਿਹਾਰ ਅਤੇ ਝਾਰਖੰਡ ਦੇ ਗੰਗਾ ਦੇ ਮੈਦਾਨੀ ਇਲਾਕਿਆਂ ਦੇ ਕੁਝ ਹਿੱਸਿਆਂ (22-23 ਅਪ੍ਰੈਲ) ਵਿੱਚ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ। ਰਾਜਸਥਾਨ ਵਿੱਚ ਮੌਸਮ ਵਿਭਾਗ ਨੇ ਵੀਰਵਾਰ ਤੋਂ ਕਈ ਇਲਾਕਿਆਂ ਲਈ ਹੀਟਵੇਅ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਰਾਜ ਵਿੱਚ ਮੌਸਮ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਖੁਸ਼ਕ ਰਹਿਣ ਦੀ ਉਮੀਦ ਹੈ, ਜਿਸ ਨਾਲ ਤਾਪਮਾਨ ਹੋਰ ਦੋ ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ 23-25 ਅਪ੍ਰੈਲ ਲਈ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ - ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ
ਹਿਮਾਚਲ ਪ੍ਰਦੇਸ਼ 'ਚ 'ਯੈਲੋ ਅਲਰਟ'
ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਭਿਆਨਕ ਗਰਮੀ ਤੋਂ ਰਾਹਤ ਦੀ ਉਮੀਦ ਜਤਾਈ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 24 ਅਪ੍ਰੈਲ ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। ਉੱਚੇ ਪਹਾੜਾਂ ਵਿੱਚ ਹਲਕੀ ਬਰਫ਼ਬਾਰੀ ਸ਼ੁਰੂ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਸਥਿਤ ਮੌਸਮ ਵਿਭਾਗ ਨੇ 25 ਤੋਂ 28 ਅਪ੍ਰੈਲ ਤੱਕ ਕੁਝ ਥਾਵਾਂ 'ਤੇ ਗਰਜ-ਚਮਕ ਦੇ ਨਾਲ-ਨਾਲ ਮੀਂਹ ਪੈਣ ਅਤੇ ਬਿਜਲੀ ਡਿੱਗਣ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ, ਜਦੋਂ ਕਿ ਖੇਤਰ ਵਿੱਚ ਮੌਸਮ ਖੁਸ਼ਕ ਰਹੇਗਾ। 25 ਅਪ੍ਰੈਲ ਨੂੰ ਬੱਦਲ ਛਾਏ ਰਹਿਣਗੇ। ਹਮੀਰਪੁਰ, ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਵਿਚ ਆਉਣ ਵਾਲੇ ਦਿਨਾਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 28 ਅਪ੍ਰੈਲ ਨੂੰ ਰਾਜ ਭਰ ਵਿੱਚ ਮੌਸਮ ਦੇ ਫਿਰ ਤੋਂ ਵਿਗੜਨ ਦੀ ਉਮੀਦ ਹੈ।
ਇਹ ਵੀ ਪੜ੍ਹੋ - DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA 'ਚ 60% ਦਾ ਵਾਧਾ, ਸਰਕਾਰ ਨੇ ਕਰ 'ਤਾ ਐਲਾਨ
ਹਰਿਆਣਾ ਅਤੇ ਉੱਤਰ ਪ੍ਰਦੇਸ਼ ਦਾ ਮੌਸਮ
ਹਰਿਆਣਾ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ 24 ਅਪ੍ਰੈਲ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲੂ ਅਤੇ ਰਾਤ ਨੂੰ ਗਰਮੀ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਰਾਜ ਦੇ 13 ਜ਼ਿਲ੍ਹਿਆਂ ਵਿੱਚ ਲੂ ਦਾ 'ਯੈਲੋ ਅਲਰਟ' ਜਾਰੀ ਕੀਤਾ। ਹਰਿਆਣਾ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ 1.7 ਡਿਗਰੀ ਸੈਲਸੀਅਸ ਅਤੇ ਸੱਤ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਦਰਜ ਕੀਤਾ ਗਿਆ। ਉੱਤਰ ਪ੍ਰਦੇਸ਼ ਵਿਚ ਵੀ ਗਰਮੀ ਦਾ ਕਹਿਰ ਜਾਰੀ ਹੈ। ਘੱਟੋ-ਘੱਟ 13 ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ - ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ ਹੁਕਮ ਜਾਰੀ
ਦਿੱਲੀ-ਐਨਸੀਆਰ ਵਿਚ ਹੀਟਵੇਅ
ਦਿੱਲੀ-ਐਨਸੀਆਰ ਵਿਚ ਗਰਮੀ ਅਤੇ ਲੂ ਨੂੰ ਲੈ ਕੇ ਹੀਟਵੇਅ ਦਾ ਅਲਰਟ ਜਾਰੀ ਹੈ। ਮੌਸਮ ਵਿਭਾਗ ਨੇ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਲੂ ਦੀ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਦਿਨ ਦੇ ਸਮੇਂ ਚੱਲਣ ਵਾਲੀ ਹੀਟਵੇਅ ਕਰਕੇ ਅੱਜ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। 26 ਅਪ੍ਰੈਲ ਤੋਂ ਮੌਸਮ ਬਦਲ ਜਾਵੇਗਾ ਅਤੇ 29 ਅਪ੍ਰੈਲ ਤੱਕ ਅਸਮਾਨ ਵਿੱਚ ਬੱਦਲਾਂ ਕਾਰਨ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੌਸਮ ਪ੍ਰਤੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਜੇਕਰ ਗੱਲ ਯੂਪੀ ਦੇ ਮੌਸਮ ਦੀ ਕੀਤੀ ਜਾਵੇ ਤਾਂ ਮੌਸਮ ਵਿਭਾਗ ਦੇ ਅਨੁਸਾਰ, 23-26 ਅਪ੍ਰੈਲ ਤੱਕ ਗਰਮੀ ਦੀ ਲਹਿਰ ਤੋਂ ਕੋਈ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਵੇਲੇ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ - 2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
