ਦੇਸ਼ ਦੇ ਕਈ ਸੂਬਿਆਂ ''ਚ ਹੀਟਵੇਵ ਦੀ ਮਾਰ, ਸਕੂਲ-ਕਾਲਜ ਬੰਦ ਕਰਨ ਦਾ ਐਲਾਨ

04/30/2024 1:44:13 PM

ਨੈਸ਼ਨਲ ਡੈਸਕ- ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਇਨ੍ਹੀਂ ਦਿਨੀਂ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਭਾਰਤ ਮੌਸਮ ਵਿਭਾਗ ਨੇ ਪੂਰਬੀ ਭਾਰਤ ਵਿਚ 1 ਮਈ ਤੋਂ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਹੀਟਵੇਵ ਦੀ ਚਿਤਾਵਨੀ ਨੂੰ ਵੇਖਦੇ ਹੋਏ ਜ਼ਿਆਦਾਤਰ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਹੀਟਵੇਵ ਨੂੰ ਲੈ ਕੇ ਦੇਸ਼ ਦੇ ਕਈ ਸੂਬਿਆਂ ਵਿਚ ਅਲਰਟ ਜਾਰੀ ਕੀਤਾ ਹੈ। IMD ਮੁਤਾਬਕ ਅਗਲੇ ਤਿੰਨ ਦਿਨ ਪੱਛਮੀ ਬੰਗਾਲ, ਓਡੀਸ਼ਾ, ਬਿਹਾਰ ਅਤੇ ਝਾਰਖੰਡ ਵਿਚ ਭਿਆਨਕ ਗਰਮੀ ਪਵੇਗੀ। 

ਇਹ ਵੀ ਪੜ੍ਹੋ- ਭਿਆਨਕ ਗਰਮੀ ਦਾ ਕਹਿਰ; ਜਮਾਤ 8ਵੀਂ ਤੱਕ ਦੇ ਸਾਰੇ ਸਕੂਲ ਬੰਦ, ਜਾਰੀ ਹੋਇਆ ਇਹ ਆਦੇਸ਼

ਮੌਸਮ ਵਿਭਾਗ ਨੇ ਤ੍ਰਿਪੁਰਾ ਵਿਚ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਤ੍ਰਿਪੁਰਾ ਸਰਕਾਰ ਨੇ ਹੀਟਵੇਵ ਕਾਰਨ ਪ੍ਰਦੇਸ਼ ਭਰ ਦੇ ਸਾਰੇ ਸਕੂਲਾਂ ਵਿਚ 1 ਮਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੁਡੂਚੇਰੀ ਵਿਚ ਹੀਟਵੇਵ ਦੇ ਕਾਰਨ 5 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 1 ਮਈ ਤੱਕ ਤੇਲੰਗਾਨਾ, ਪੂਰਬੀ-ਉੱਤਰੀ ਉੱਤਰ ਪ੍ਰਦੇਸ਼ ਵਿਚ ਹੀਟਵੇਵ ਦੀ ਸਥਿਤੀ ਬਣੀ ਰਹੇਗੀ। 

ਇਹ ਵੀ ਪੜ੍ਹੋ- ਮਿੰਟਾਂ 'ਚ ਮੌਤ ਨੇ ਪਾ ਲਿਆ ਘੇਰਾ, ਵੀਡੀਓ 'ਚ ਵੇਖੋ ਬਾਈਕ ਸਵਾਰ ਨੌਜਵਾਨ ਨਾਲ ਵਾਪਰੀ ਦਰਦਨਾਕ ਘਟਨਾ

ਓਧਰ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਇਲਾਕਿਆਂ ਵਿਚ ਮੋਹਲੇਧਾਰ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਜੰਮੂ-ਕਸ਼ਮੀਰ ਪੁਲਸ ਨੇ ਹੜ੍ਹ ਪ੍ਰਭਾਵਿਤ ਕੁਪਵਾੜਾ ਦੇ ਇਲਾਕਿਆਂ ਵਿਚ ਬਚਾਅ ਮੁਹਿੰਮ ਸ਼ੁਰੂ ਕੀਤੀ ਹੈ। ਉੱਥੇ ਹੀ ਲਗਾਤਾਰ ਮੀਂਹ ਅਤੇ ਹੜ੍ਹ ਵਰਗੇ ਹਲਾਤਾਂ ਕਾਰਨ ਪੂਰੇ ਕਸ਼ਮੀਰ 'ਚ ਮੰਗਲਵਾਰ ਨੂੰ ਸਕੂਲ ਅਤੇ ਕਾਲਜ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News