ਨਹੀਂ ਥੰਮ ਰਿਹਾ ਹੀਟਵੇਵ ਦਾ ਕਹਿਰ, ਜਾਣੋ ਕੀ ਹੈ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

06/08/2024 1:30:28 PM

ਨਵੀਂ ਦਿੱਲੀ- ਉੱਤਰ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿਚ ਇਨ੍ਹੀਂ ਦਿਨੀਂ ਭਿਆਨਕ ਗਰਮੀ ਪੈ ਰਹੀ ਹੈ। ਗਰਮੀ ਅਤੇ ਹੀਟਵੇਵ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਨੇ ਅਗਲੇ 5 ਦਿਨਾਂ ਤੱਕ ਦੇਸ਼ ਦੀਆਂ ਕੁਝ ਥਾਵਾਂ 'ਤੇ ਹੀਟਵੇਵ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ ਅਗਲੇ ਦੋ ਦਿਨਾਂ ਦੌਰਾਨ ਦੇਸ਼ ਦੀਆਂ ਕੁਝ ਥਾਵਾਂ 'ਤੇ ਮੀਂਹ ਨਾਲ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ ਵੀ ਹੈ। ਮਾਨਸੂਨ ਦੇ ਅੱਗੇ ਵਧਣ ਨਾਲ ਹੀ ਦੱਖਣੀ ਭਾਰਤ ਵਿਚ ਮੀਂਹ ਪੈ ਰਿਹਾ ਹੈ। ਦੱਖਣ-ਪੱਛਮੀ ਮਾਨਸੂਨ ਵੀਰਵਾਰ ਨੂੰ ਮਹਾਰਾਸ਼ਟਰ ਪਹੁੰਚ ਗਿਆ ਹੈ। ਭਿਆਨਕ ਗਰਮੀ ਤੋਂ ਪਰੇਸ਼ਾਨ ਉੱਤਰ ਭਾਰਤ ਦੇ ਲੋਕਾਂ ਨੂੰ ਹੁਣ ਮਾਨਸੂਨ ਆਉਣ ਦੀ ਬੇਸਬਰੀ ਨਾਲ ਉਡੀਕ ਹੈ। 

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਹੀਟਵੇਵ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਵਿਭਾਗ ਮੁਤਾਬਕ ਅਗਲੇ 5 ਦਿਨਾਂ ਦੌਰਾਨ ਪੂਰਬੀ ਭਾਰਤ, ਉੱਤਰ ਪ੍ਰਦੇਸ਼ ਅਤੇ ਉੱਤਰ-ਪੂਰਬ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਲੂ ਚੱਲਣ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਮੱਧ ਪ੍ਰਦੇਸ਼ ਅਤੇ ਝਾਰਖੰਡ ਦੇ ਵੱਖ-ਵੱਖ ਖੇਤਰਾਂ ਵਿਚ 8 ਤੋਂ 11 ਜੂਨ ਤੱਕ, ਬਿਹਾਰ ਵਿਚ 9 ਅਤੇ 10 ਜੂਨ ਤੱਕ ਅਤੇ ਓਡੀਸ਼ਾ, ਪੰਜਾਬ, ਹਰਿਆਣਾ ਵਿਚ 9 ਤੋਂ 11 ਜੂਨ ਤੱਕ ਗਰਮੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ 8 ਤੋਂ 11 ਜੂਨ ਤੱਕ ਖੇਤਰ ਦੇ ਕੁਝ ਹਿੱਸਿਆਂ 'ਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। 

ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ 'ਚ ਕੁਝ ਥਾਵਾਂ 'ਤੇ ਮੀਂਹ ਦੇ ਨਾਲ-ਨਾਲ ਤੂਫਾਨ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ 7 ਤੋਂ 9 ਜੂਨ ਦੌਰਾਨ ਪੱਛਮੀ ਮੱਧ ਪ੍ਰਦੇਸ਼ ਵਿਚ ਗੜ੍ਹੇਮਾਰੀ ਅਤੇ ਹਨ੍ਹੇਰੀ (50-60 ਕਿਲੋਮੀਟਰ ਪ੍ਰਤੀ ਘੰਟੇ) ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਗੋਆ ਅਤੇ ਮੱਧ ਮਹਾਰਾਸ਼ਟਰ 'ਚ ਗਰਜ ਨਾਲ ਹਲਕੇ ਤੋਂ ਦਰਮਿਆਨੇ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਹੈ। 


Tanu

Content Editor

Related News