ਕਰਨਾਟਕ ''ਚ ਦੋ ਕਾਰਾਂ ਦੀ ਜ਼ਬਰਦਸਤ ਟੱਕਰ, ਇੱਕੋ ਪਰਿਵਾਰ ਦੇ 3 ਮੈਂਬਰਾਂ ਸਣੇ 5 ਦੀ ਮੌਤ
Sunday, Sep 08, 2024 - 11:39 PM (IST)

ਬੈਂਗਲੁਰੂ : ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ ਦੇ ਮਧੂਗਿਰੀ ਤਾਲੁਕਾ ਵਿਚ ਐਤਵਾਰ ਨੂੰ ਦੋ ਕਾਰਾਂ ਦੀ ਟੱਕਰ ਵਿਚ 5 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚੋਂ ਤਿੰਨ ਇੱਕੋ ਪਰਿਵਾਰ ਦੇ ਮੈਂਬਰ ਸਨ, ਜਿਹੜੇ ਇਕ ਕਾਰ ਵਿਚ ਸਫ਼ਰ ਕਰ ਰਹੇ ਸਨ, ਜਦਕਿ ਬਾਕੀ 2 ਦੂਜੀ ਕਾਰ ਵਿਚ ਸਨ।
ਪੁਲਸ ਨੇ ਦੱਸਿਆ ਕਿ ਮਰਨ ਵਾਲਿਆਂ ਵਿਚ ਤਿੰਨ ਪੁਰਸ਼, ਇਕ 8 ਸਾਲ ਦਾ ਬੱਚਾ ਅਤੇ ਇਕ ਔਰਤ ਸ਼ਾਮਲ ਹੈ। ਹਾਦਸੇ ਵਿਚ ਜ਼ਖਮੀ ਹੋਏ ਇਕ ਬੱਚੇ ਸਮੇਤ ਚਾਰ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧ 'ਚ ਮਧੂਗਿਰੀ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8