ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਹੋਈ ਮੌਤ

Thursday, Sep 05, 2024 - 12:39 PM (IST)

ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਹੋਈ ਮੌਤ

ਮੁਜ਼ੱਫਰਨਗਰ - ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਚਰਥਵਾਲ ਇਲਾਕੇ ਵਿੱਚ ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਇਸ ਘਟਨਾ ਵਿੱਚ ਮੋਟਰਸਾਈਕਲ ਸਵਾਰ ਅਰੁਣ (24) ਅਤੇ ਸ਼ੁਭਮ (19) ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ ਵੱਡਾ ਹਾਦਸਾ: ਤੇਜ਼ ਰਫ਼ਤਾਰ ਸਕਾਰਪੀਓ ਦੀ ਪਿਕਅੱਪ ਨਾਲ ਟੱਕਰ, 4 ਨੌਜਵਾਨਾਂ ਦੀ ਦਰਦਨਾਕ ਮੌਤ

ਪੁਲਸ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਚਰਥਵਾਲ ਥਾਣਾ ਖੇਤਰ 'ਚ ਥਾਣਾ ਭਵਨ ਰੋਡ 'ਤੇ ਬਿਰਲਸੀ ਪੁਲਸ ਚੌਕੀ ਨੇੜੇ ਬੁੱਧਵਾਰ ਰਾਤ ਤੇਜ਼ ਰਫ਼ਤਾਰ ਨਾਲ ਜਾ ਰਹੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਅਤੁਲ ਕੁਮਾਰ ਨਾਂ ਦਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News