ਦੋ ਟਰੱਕਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਉੱਡੇ ਪਰਖੱਚੇ, 4 ਲੋਕਾਂ ਦੀ ਮੌਤ

Friday, Aug 09, 2024 - 11:17 AM (IST)

ਦੋ ਟਰੱਕਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਉੱਡੇ ਪਰਖੱਚੇ, 4 ਲੋਕਾਂ ਦੀ ਮੌਤ

ਕਨੌਜ - ਉੱਤਰ ਪ੍ਰਦੇਸ਼ 'ਚ ਕਨੌਜ ਜ਼ਿਲ੍ਹੇ ਦੇ ਗੁਰਸਹਾਏਗੰਜ ਕੋਤਵਾਲੀ ਇਲਾਕੇ 'ਚ ਸ਼ੁੱਕਰਵਾਰ ਤੜਕੇ ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 4 ਲੋਕਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ 'ਚ ਟਰੱਕਾਂ ਦੇ ਪਰਖੱਚੇ ਉੱਡ ਗਏ, ਜਦਕਿ ਇਕ ਵਿਅਕਤੀ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਪੁਲਸ ਸੂਤਰਾਂ ਨੇ ਦੱਸਿਆ ਕਿ ਸਵੇਰੇ 6 ਵਜੇ ਨੈਸ਼ਨਲ ਹਾਈਵੇਅ ਨੰਬਰ 31 'ਤੇ ਇਲਾਕੇ ਦੇ ਜੁਨੈਦਪੁਰ ਕੱਟ ਨੇੜੇ ਇਕ ਖੜ੍ਹੇ ਟਰੱਕ ਨਾਲ ਹੋਰ ਟਰੱਕ ਜਾ ਟਕਰਾਇਆ। ਜ਼ੋਰਦਾਰ ਧਮਾਕੇ ਨਾਲ ਵਾਪਰੇ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਟਰੱਕ 'ਚ ਸਵਾਰ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਥਾਣਾ ਗੁਰਸਹਾਏਗੰਜ ਕੋਤਵਾਲੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜ਼ਿਲ੍ਹਾ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਪੁਲਸ ਨੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਪਛਾਣ ਨਹੀਂ ਹੋ ਸਕੀ। ਦੂਜੇ ਪਾਸੇ ਹਾਦਸੇ ਤੋਂ ਬਾਅਦ ਪੁਲਸ ਨੇ ਕਰੇਨ ਬੁਲਾ ਕੇ ਨੁਕਸਾਨੇ ਟਰੱਕਾਂ ਨੂੰ ਹਾਈਵੇਅ ਤੋਂ ਹਟਾ ਕੇ ਟੋਲ ਪਲਾਜ਼ਾ ਨੇੜੇ ਖੜ੍ਹੇ ਕਰ ਦਿੱਤੇ, ਜਿਸ ਤੋਂ ਬਾਅਦ ਆਵਾਜਾਈ ਵਿਵਸਥਾ ਬਹਾਲ ਹੋ ਸਕੀ।

ਇਹ ਵੀ ਪੜ੍ਹੋ - ਪ੍ਰੇਮੀ ਨਾਲ ਵਿਆਹ ਕਰਨ ਲਈ ਭੈਣ ਕਰ ਰਹੀ ਸੀ ਜ਼ਿੱਦ, ਗੁੱਸੇ 'ਚ ਭਰਾ ਨੇ ਦਿੱਤੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News