ਵਿਆਹ ਸਮਾਰੋਹ ਤੋਂ ਆ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਹਾਦਸਾ, 5 ਦੀ ਮੌਤ
Monday, May 08, 2023 - 09:38 AM (IST)

ਬਾਰਾਬੰਕੀ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੇ ਦੇਵਾ ਖੇਤਰ 'ਚ ਇਕ ਤੇਜ਼ ਰਫ਼ਤਾਰ ਟਰੱਕ ਅਤੇ ਵੈਨ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਰਾਤ ਦੇਵਾ ਥਾਣਾ ਖੇਤਰ ਦੇ ਸੈਹਾਰਾ ਪੁਲ ਕੋਲ ਇਕ ਤੇਜ਼ ਰਫ਼ਤਾਰ ਟਰੱਕ ਅਤੇ ਵੈਨ ਦਰਮਿਆਨ ਭਿਆਨਕ ਟੱਕਰ ਹੋ ਗਈ।
ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਅਨਿਲ ਨੂੰ STF ਨੇ ਐਨਕਾਊਂਟਰ 'ਚ ਕੀਤਾ ਢੇਰ, ਦਰਜ ਸਨ 60 ਤੋਂ ਵੱਧ ਮਾਮਲੇ
ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਹਰਦੋਈ ਵਾਸੀ ਬੈਜਨਾਥ (45), ਚੰਦਰਪ੍ਰਭਾ (40), ਸਤੇਂਦਰ (42), ਆਰਾਧਿਆ (2) ਅਤੇ ਕਮਲੇਸ਼ (46) ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ 'ਚ ਗੰਭੀਰ ਰੂਪ ਨਾਲ ਜ਼ਖ਼ਮੀ ਤਿੰਨ ਹੋਰ ਲੋਕਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਅਤੇ ਪੁਲਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਹੈ। ਸੂਤਰਾਂ ਨੇ ਦੱਸਿਆ ਕਿ ਵੈਨ ਸਵਾਰ ਸਾਰੇ ਲੋਕ ਹਰਦੋਈ 'ਚ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋ ਕੇ ਪਰਤ ਰਹੇ ਸਨ।
ਇਹ ਵੀ ਪੜ੍ਹੋ : ਖੇਡਦੇ ਸਮੇਂ ਬੱਚਿਆਂ ਨਾਲ ਵਾਪਰ ਗਿਆ ਭਾਣਾ, 4 ਮਾਸੂਮਾਂ ਨੂੰ ਆਈ ਦਰਦਨਾਕ ਮੌਤ